District Education Officer visited the ongoing pre-primary trainings in different blocks
Publish Date : 07/04/2021

ਵੱਖ-ਵੱਖ ਬਲਾਕਾਂ ਵਿੱਚ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਟ੍ਰੇਨਿੰਗਾਂ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਦੌਰਾ
ਤਰਨਤਾਰਨ, 05 ਅਪ੍ਰੈਲ :
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਲੋਕਾਂ ਤੱਕ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਿਹਾ। ਜਿੱਥੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਦੀ ਮੁਹਿੰਮ ਪੂਰੇ ਸਿਖ਼ਰ ਤੇ ਹੈ ਉੱਥੇ ਵਿਭਾਗ ਨੇ ਪ੍ਰੀ ਪ੍ਰਾਇਮਰੀ ਸਿੱਖਿਆ ਭਾਵ ਐਲ ਕੇਜੀ,ਯੂ ਕੇਜੀ ਦੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰੀ ਪ੍ਰਾਇਮਰੀ ਟ੍ਰੇਨਿੰਗਾਂ ਦੀ ਪੰਜਾਬ ਭਰ ਵਿੱਚ ਸਮੇਂ ਦਾ ਸਦ ਉਪਯੋਗ ਕਰਨ ਦੇ ਲਈ ਪ੍ਰੀ ਪ੍ਰਾਇਮਰੀ ਜਮਾਤ ਇੰਚਾਰਜਾਂ ਦੀ ਦੋ ਦਿਨਾ ਟ੍ਰੇਨਿੰਗਾਂ ਸ਼ੁਰੂ ਕੀਤੀਆਂ ਹੋਈਆਂ ਹਨ।ਜਿਸ ਦਾ ਜਾਇਜ਼ਾ ਲੈਣ ਸ਼੍ਰੀ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਅਤੇ ਸ਼੍ਰੀ ਪਰਮਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅੱਜ ਵਿਸ਼ੇਸ਼ ਤੌਰ ਤੇ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਰਿਸੋਰਸ ਸੈਂਟਰਾਂ ਤਰਨਤਾਰਨ, ਨੂਰਦੀ ਵਿਖੇ ਪਹੁੰਚੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਸ਼੍ਰੀ ਸੁਸ਼ੀਲ ਕੁਮਾਰ ਤੁਲੀ ਨੇ ਚੱਲ ਰਹੀਆਂ ਟ੍ਰੇਨਿੰਗਾਂ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ ਅਤੇ ਨਾਲ ਹੀ ਅਧਿਆਪਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਪਣਾ ਧਿਆਨ ਰੱਖਣ ਜਿਵੇਂ ਮਾਸਕ ਲਗਾਉਣ ਅਤੇ ਆਪਸੀ ਦੂਰੀ ਦਾ ਟ੍ਰੇਨਿੰਗਾਂ ਦੌਰਾਨ ਪਾਲਣ ਕਰਨ ਸਬੰਧੀ ਪਾਲਣ ਕਰਦੇ ਰਹਿਣ ਸਬੰਧੀ ਗੱਲਬਾਤ ਕੀਤੀ।
ਡਿਪਟੀ ਡੀਈਓ ਸ਼੍ਰੀ ਪਰਮਜੀਤ ਸਿੰਘ ਨੇ ਅਧਿਆਪਕਾਂ ਵੱਲੋਂ ਤਿਆਰ ਕੀਤੇ ਜਾ ਰਹੇ ਟੀ ਐਲ ਐਮ ਲਈ ਉਹਨਾਂ ਦੀ ਸ਼ਲਾਘਾ ਕੀਤੀ।ਪ੍ਰੀ ਪ੍ਰਾਇਮਰੀ ਟ੍ਰੇਨਿੰਗਾਂ ਨੂੰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਜ਼ ਦੁਆਰਾ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੋਂ ਆਏ ਅਧਿਆਪਕਾਂ ਨੂੰ ਜਾਣੂੰ ਕਰਵਾਇਆ ਅਤੇ ਨਾਲ ਹੀ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਸ਼੍ਰੀ ਨਵਦੀਪ ਸਿੰਘ ਨੇ ਤਰਨਤਾਰਨ, ਨੂਰਦੀ ਗੰਡੀਵਿੰਡ ਪਹੁੰਚ ਕੇ ਟ੍ਰੇਨਿੰਗਾਂ ਨੂੰ ਸੰਬੋਧਨ ਕੀਤਾ।
ਡੀਈਓ ਐਲੀਮੈਂਟਰੀ ਤਰਨਤਾਰਨ ਅਤੇ ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਨੇ ਇਸ ਦੇ ਨਾਲ ਨਵੇਂ ਵਿਦਿਅਕ ਸੈਸ਼ਨ 2021-22 ਸਬੰਧੀ ਦਾਖਲਿਆਂ ਸਬੰਧੀ ਬਲਾਕ ਤਰਨਤਾਰਨ ਅਤੇ ਨੂਰਦੀ ਵਿਖੇ ਜਾਣਕਾਰੀ ਹਾਸਿਲ ਕੀਤੀ ਅਤੇ ਕਿਤਾਬਾਂ ਦੀ ਵੰਡ ਹਰ ਵਿਦਿਆਰਥੀ ਤੱਕ ਜਲਦ ਤੋਂ ਜਲਦ ਪਹੁੰਚਾਉਣ ਸਬੰਧੀ ਤਾਕੀਦ ਕੀਤੀ। ਇਸ ਮੌਕੇ ਉਹਨਾਂ ਬਲਾਕ ਰਾਹੀਂ ਸੀਐਚਟੀ ਸਾਹਿਬਾਨ ਨੂੰ ਦਾਖ਼ਲਾ ਮੁਹਿੰਮ ਸਬੰਧੀ ਫਲੈਕਸ ਹੋਰਡਿੰਗਜ ਰਾਹੀਂ ਪ੍ਰਚਾਰ ਪ੍ਰਸਾਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।