Close

District Election Officer appointed nodal officer in connection with upcoming Lok Sabha elections 2019

Publish Date : 30/01/2019

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅਗਾਮੀ ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਨੋਡਲ ਅਫ਼ਸਰ ਨਿਯੁਕਤ

29 ਜਨਵਰੀ ਤਰਨ ਤਾਰਨ:

ਅਗਾਮੀ ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਚੋਣਾਂ ਨਾਲ ਸਬੰਧਤ ਵੱਖ-ਵੱਖ ਕੰਮ ਕਰਨ ਲਈ ਸਥਾਪਿਤ ਕੀਤੇ ਸੈੱਲਾਂ ਦੇ ਨੋਡਲ ਅਫ਼ਸਰਾਂ ਨਾਲ ਵਿਚਾਰ ਵਿਟਾਂਦਰਾ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰੋ. ਰਾਕੇਸ਼ ਕੁਮਾਰ, ਐੱਸ.ਡੀ.ਐਮ. ਤਰਨ ਤਾਰਨ ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਬਾਜ਼ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਪਲਵਿੰਦਰ ਸਿੰਘ ਬੱਲ, ਉੱਪ ਅਰਥ ਅਤੇ ਅੰਕੜਾ ਅਫ਼ਸਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸਬੰਧੀ ਵੱਖ-ਵੱਖ ਕੰਮਾਂ ਨੂੰ ਸਹੀ ਢੰਗ ਨਾਲ ਨੇਪੜੇ ਚਾੜਨ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ ।
ਉਹਨਾਂ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਵੱਖ-ਵੱਖ ਗਤੀ ਵਿਧੀਆਂ ਕਰਵਾਈਆਂ ਜਾ ਰਹੀਆਂ ਹਨ । ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਾਂ ਦੌਰਾਨ ਈ.ਵੀ.ਐਮ. ਦੇ ਨਾਲ ਵੀ.ਵੀ.ਪੈਟ ਪ੍ਰਣਾਲੀ ਨੂੰ ਵੀ ਸ਼ੁਰੂ ਕੀਤਾ ਗਿਆ ਇਸ ਲਈ ਜ਼ਿਲ੍ਹੇ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ।
ਉਹਨਾਂ ਦੱਸਿਆ ਕਿ ਜ਼ਿਲੇ ਵਿਚ ਸਰਸਰੀ ਸੁਧਾਈ 2019 ਦੌਰਾਨ ਕੁੱਲ 21200 ਨਵੇ ਵੋਟਰ ਰਜਿਸਟਰ ਕੀਤੇ ਗਏ ਹਨ ਇਹਨਾਂ ਵਿਚੋਂ 18 ਤੋਂ 19 ਵਾਲੇ ਵੋਟਰਾਂ ਦੀ ਗਿਣਤੀ 7538 ਹੈ । ਉਹਨਾਂ ਦੱਸਿਆ ਕਿ ਤਰਨ ਤਾਰਨ ਜ਼ਿਲੇ ਵਿਚ ਕੁੱਲ 770096 ਵੋਟਰ ਹਨ ਇਹਨਾਂ ਵਿਚ 404630 ਮਰਦ ਵੋਟਰ ਅਤੇ 365442 ਔਰਤਾਂ ਅਤੇ 24 ਦੂਸਰੇ ਵੋਟਰ ਹਨ ।
————-