Close

District Election Officer Tarn Taran checked various polling booths

Publish Date : 22/11/2021
ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦੀ ਕੀਤੀ ਗਈ ਚੈਕਿੰਗ  
21 ਨਵੰਬਰ ਨੂੰ ਵੀ ਸਬੰਧਿਤ ਪੋਲਿੰਗ ਬੂਥਾਂ ਉੱਤੇ ਹਾਜ਼ਰ ਰਹਿਣਗੇ ਬੀ. ਐਲ. ਓ.
18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਾਉਣ ਦੀ ਅਪੀਲ  
ਤਰਨ ਤਾਰਨ, 20 ਨਵੰਬਰ :
   ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਵੋਟਰ ਸੂਚੀ ਵਿੱਚ ਸਰਸਰੀ ਸੁਧਾਈ ਲਈ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ।
   ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਅੱਜ ਵੱਖ-ਵੱਖ ਪੋਲਿੰਗ ਬੂਥਾਂ  ਉੱਤੇ ਨਵੀਆਂ ਵੋਟਾਂ ਬਣਾਉਣ ਅਤੇ ਵੋਟਾਂ ਦੀ ਹਰ ਤਰ੍ਹਾਂ ਦੀ ਸੁਧਾਈ ਦਾ ਕੰਮ ਚੱਲ ਰਿਹਾ ਹੈ, ਜਿਸ ਸਬੰਧੀ ਅੱਜ ਵੱਖ-ਵੱਖ ਬੂਥਾਂ  ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬੂਥਾਂ ਉਪਰ ਨਵੀਆਂ ਵੋਟਾਂ ਬਣਾਉਣ, ਪੁਰਾਣੀਆਂ ਵੋਟਾਂ ਕਟਵਾਉਣ, ਵੋਟਾਂ ਵਿੱਚ ਸੋਧ ਕਰਾਉਣ ਸਬੰਧੀ ਆਦਿ ਕੰਮ ਚੱਲ ਰਿਹਾ ਹੈ, ਜਿਸ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਵੋਟਾਂ  ਵਿੱਚ ਜ਼ਰੂਰੀ ਸੋਧਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਉਪਰ ਬੀ. ਐੱਲ. ਓਜ਼.  ਬੈਠ ਕੇ ਨਵੀਆਂ ਵੋਟਾਂ ਬਣਾਉਣ ਅਤੇ ਵੋਟਾਂ ਦੀ ਸਰਸਰੀ ਸੁਧਾਈ ਦਾ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਵੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਉੱਤੇ ਸਬੰਧਿਤ ਬੀ. ਐਲ. ਓ. ਹਾਜ਼ਰ ਰਹਿਣਗੇ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਵਿਅਕਤੀ 18 ਸਾਲ ਤੋਂ ਵੱਧ ਉਮਰ ਦਾ ਹੋ ਚੁੱਕਾ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਏ।