Close

District Election Officer Tarn Taran holds special meeting with District Nodal Officers in view of forthcoming Assembly Election-2022

Publish Date : 16/12/2021

ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਵੱਲੋਂ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹੇ ਦੇ ਨੋਡਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਚੋਣਾਂ ਨਾਲ ਸਬੰਧਿਤ ਵੱਖ-ਵੱਖ ਕੰਮ ਕਰਨ ਸਬੰਧੀ ਸਥਾਪਿਤ ਕੀਤੇ ਗਏ ਸੈੱਲਾਂ ਲਈ ਨੋਡਲ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਤਰਨ ਤਾਰਨ, 14 ਦਸੰਬਰ :
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣ ਪ੍ਰਕਿਰਿਆ ਨੂੰ ਨਿਰਪੱਖ, ਸਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਚੋਣਾਂ ਨਾਲ ਸਬੰਧਿਤ ਵੱਖ-ਵੱਖ ਕੰਮ ਕਰਨ ਸਬੰਧੀ ਸਥਾਪਿਤ ਕੀਤੇ ਗਏ ਸੈੱਲਾਂ ਲਈ ਨੋਡਲ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ।
ਇਨ੍ਹਾਂ ਸਮੂਹ ਨੋਡਲ ਅਧਿਕਾਰੀਆਂ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆਂ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਤੋਂ ਇਲਾਵਾ ਸਮੂਹ ਨੋਡਲ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਸਾਰ ਹੀ ਸਮੁੁੱਚੀਆਂ ਟੀਮਾਂ ਪੂਰੀ ਤਰ੍ਹਾਂ ਨਾਲ ਮੁਸਤੈਦ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹੋਣ ਵਾਲੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਨੋਡਲ ਅਧਿਕਾਰੀਆਂ ਕੋਲੋਂ ਡਿਊਟੀ ਦੀ ਕਾਰਜਪ੍ਰਣਾਲੀ ਬਾਰੇ ਸੰਖੇਪ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਸਮਾਂ ਸਾਰਣੀ ਮੁਤਾਬਕ ਸਮੂਹ ਨੋਡਲ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਈ. ਵੀ. ਐਮ ਤੇ ਵੀ.ਵੀ.ਪੈਟ ਪ੍ਰਬੰਧਨ, ਖਰਚਾ ਨਿਗਰਾਨ, ਐਮ. ਸੀ. ਐਮ. ਸੀ ਕਮੇਟੀ, ਟਰਾਂਸਪੋਰਟ ਪ੍ਰਬੰਧਨ, ਸਿਖਲਾਈ ਪ੍ਰਬੰਧਨ, ਚੋਣ ਅਮਲੇ ਦੀ ਤਾਇਨਾਤੀ, ਅਮਨ ਤੇ ਕਾਨੂੰਨ, ਮੀਡੀਆ, ਸੋਸ਼ਲ ਮੀਡੀਆ ਸੈਲ, ਰਿਪੋਰਟਾਂ, ਸਵੀਪ ਗਤੀਵਿਧੀਆਂ, ਸਾਇਬਰ ਸਕਿਓਰਟੀ, ਐਕਸਾਈਜ਼, ਕੰਪਿਊਟਰਾਈਜੇਸ਼ਨ, ਚੋਣ ਸਮੱਗਰੀ ਆਦਿ ਨਾਲ ਸਬੰਧਤ ਨੋਡਲ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।