Close

District Election Officers will organize special camps on December 03 and 04 at all the polling stations of District Tarn Taran for the correction of voter lists.

Publish Date : 02/12/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 03 ਅਤੇ 04 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ ਕੈਂਪ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰ ਸ਼ਨੀਵਾਰ ਤੇ ਐਤਵਾਰ ਨੂੰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਬੈਠਣਗੇ
ਤਰਨ ਤਾਰਨ, 01 ਦਸੰਬਰ :
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਮਿਤੀ 01 ਜਨਵਰੀ 2023 ਦੇ ਅਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 08 ਦਸੰਬਰ 2022 ਤੱਕ ਕੀਤਾ ਜਾਣਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ 4 ਵਿਧਾਨ ਸਭਾ ਚੋਣ ਹਲਕਿਆਂ ਦੇ ਵੋਟਰਾਂ ਦੀ ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 03 ਦਸੰਬਰ ਦਿਨ ਸ਼ਨੀਵਾਰ ਅਤੇ 04 ਦਸੰਬਰ, 2022 ਦਿਨ ਐਤਵਾਰ ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫਸਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰ 3 ਅਤੇ 4 ਦਸੰਬਰ ਨੂੰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਬੈਠਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ, 2023 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵਰਗ ਦੇ ਬੱਚਿਆਂ ਦੀ ਬਤੌਰ ਵੋਟਰ ਰਜਿਸਟ੍ਰੇਸ਼ਨ ਕਰਨ ਦੇ ਮੰਤਵ ਨੂੰ ਉਨ੍ਹਾਂ ਦੀ 18 ਸਾਲ ਉਮਰ ਪੂਰਾ ਕਰਨ ਦੀ ਯੋਗਤਾ ਮਿਤੀ ਦੇ ਆਧਾਰ ’ਤੇ ਅਡਵਾਂਸ ਫਾਰਮ ਨੰਬਰ 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਅਨੁਸਾਰ ਹੁਣ ਸਾਲ 2023 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2023, 01 ਅਪ੍ਰੈਲ 2023, 01 ਜੁਲਾਈ 2023, ਅਤੇ 01 ਅਕਤੂਬਰ 2023 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ (ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2023 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ, ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਣਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰਬਰ 6 ਭਰਕੇ ਦੇ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ, ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਸਬੰਧਤ ਫਾਰਮ ਭਰ ਕੇ ਮਿਤੀ 03 ਅਤੇ 04 ਦਸੰਬਰ ਨੂੰ ਆਪਣੇ ਪੋਲਿੰਗ ਬੂਥ ‘ਤੇ ਜਾ ਕੇ ਸਬੰਧਿਤ ਬੀ. ਐੱਲ. ਓ. ਕੋਲ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਭਾਰਤ ਚੋਣ ਕਮਿਸ਼ਨ ਵੱਲੋਂ ਮਿਥੇ ਗਏ ਟੀਚੇ ਨੂੰ ਪੂਰਾ ਕੀਤਾ ਜਾ ਸਕੇ ਅਤੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ।