Close

District Electoral Officer holds special meeting with representatives of various political parties regarding voter list special cursory correction

Publish Date : 20/08/2020
DC
ਦਫ਼ਤਰ ਜ਼ਿਲ੍ਹਾ ਲੋਕ  ਸੰਪਰਕ ਅਫ਼ਸਰ, ਤਰਨ ਤਾਰਨ
ਯੋਗਤਾ ਮਿਤੀ 01 ਜਨਵਰੀ, 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ
ਯੋਗ ਨਾਗਰਿਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਦਾ ਮਿਲੇਗਾ ਮੌਕਾ
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਤਰਨ ਤਾਰਨ, 19 ਅਗਸਤ :
ਭਾਰਤੀ ਚੋਣ ਕਮਿਸ਼ਨ ਵਲੋ ਯੋਗਤਾ ਮਿਤੀ 01 ਜਨਵਰੀ, 2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾਂ ਕਰਨ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰ ਪਾਲ ਸਿੰਘ ਅਤੇ ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਨੁਮਾਿੲੰਦੇ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, 01 ਜਨਵਰੀ, 2021 ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਯੋਗ ਵੋਟਰਾਂ ਦੇ ਨਾਮ ਦਰਜ ਕਰਨ ਲਈ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਵੋਟਰ ਫੋਟੋ ਸੂਚੀਆਂ ਵਿੱਚ ਵਿਸ਼ੇਸ਼ ਸੋਧਾਂ ਕਰਨ ਸਬੰਧੀ ਪ੍ਰਕਿਰਿਆ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ।ਇਸ ਪ੍ਰਕਿਰਿਆ ਨਾਲ ਨਾਗਰਿਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਵੋਟਰ ਸੂਚੀ ਦੇ ਵੇਰਵਿਆਂ ਦੀ ਤਸਦੀਕ ਕਰਨ ਦਾ ਮੌਕਾ ਮਿਲੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 31 ਅਗਸਤ, 2020 ਤੱਕ ਆਨਲਾਈਨ/ਆੱਫ਼ਲਾਈਨ ਪ੍ਰਾਪਤ ਕੀਤੇ ਫਾਰਮਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ, ਜੋ 16 ਨਵੰਬਰ, 2020 ਨੂੰ ਜਾਰੀ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਦਾਅਵੇ ਅਤੇ ਇਤਰਾਜ਼ 16 ਨਵੰਬਰ, 2020 ਤੋਂ 15 ਦਸੰਬਰ, 2020 ਤੱਕ ਪ੍ਰਾਪਤ ਕੀਤੇ ਜਾਣਗੇ।ਇਸ ਤੋਂ ਇਲਾਵਾ 21 ਤੇ 22 ਨਵੰਬਰ, 2020 ਅਤੇ 05 ਤੇ 06 ਦਸੰਬਰ, 2020 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ।
ਉਹਨਾਂ ਕਿਹਾ ਕਿ ਨਾਗਰਿਕ ਆਪਣੇ ਚੋਣ ਵੇਰਵਿਆਂ ਦੀ ਟੋਲ ਫਰੀ ਹੈੱਲਪ ਲਾਈਨ ਨੰ. 1950, ਮੋਬਾਈਲ ਐਪ, (ਵੋਟਰ ਹੈਲਪਲਾਈਨ), ਨੈਸ਼ਨਲ ਵੋਟਰ ਸਰਵਿਸ ਪੋਰਟਲ  ‘ਤੇ ਆਨਲਾਈਨ ਤਸਦੀਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਉਹ ਕਾਮਨ ਸਰਵਿਸ ਸੈਂਟਰਾਂ (ਸੀ. ਐਸ. ਸੀ) ਵਿਖੇ ਜਾ ਸਕਦੇ ਹਨ ਜਾਂ ਭਰੇ ਗਏ ਫਾਰਮ ਦੀ ਕਾਪੀ ਬੀ. ਐੱਲ. ਓਜ਼ ਕੋਲ ਜਮਾਂ ਕਰਵਾ ਸਕਦੇ ਹਨ। 
ਨਾਗਰਿਕ ਆਪਣੇ ਵੇਰਵਿਆਂ ਨੂੰ ਪ੍ਰਮਾਣਿਤ ਕਰ ਸਕਦੇ ਹਨ ਅਤੇ ਕਿਸੇ ਅਧਿਕਾਰਤ ਦਸਤਾਵੇਜ਼-ਆਧਾਰ ਕਾਰਡ, ਸਥਾਈ ਖਾਤਾ ਨੰਬਰ (ਪੈਨ) ਕਾਰਡ, ਡ੍ਰਾਇਵਿੰਗ ਲਾਇਸੈਂਸ, ਪਾਸਪੋਰਟ, ਕਿਸੇ ਮਾਨਤਾ ਪ੍ਰਾਪਤ ਬੈਂਕ ਜਾਂ ਡਾਕਘਰ ਦੁਆਰਾ ਜਾਰੀ ਕੀਤੀ ਗਈ ਪਾਸਬੁੱਕ, ਸੇਵਾਮੁਕਤ ਕਰਮਚਾਰੀਆਂ ਦਾ ਪੈਨਸ਼ਨ ਦਸਤਾਵੇਜ਼ (ਫੋਟੋ ਸਮੇਤ),  ਕੇਂਦਰ ਰਾਜ ਸਰਕਾਰ ਦੁਆਰਾ ਜਾਰੀ ਸਰਵਿਸ ਆਈ. ਡੀ. ਕਾਰਡ, ਮਨਰੇਗਾ ਜਾੱਬ ਕਾਰਡ, ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੁਆਰਾ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਚੋਣ ਅਮਲੇ ਦੁਆਰਾ ਜਾਰੀ ਪ੍ਰਮਾਣਿਤ ਫੋਟੋ ਵੋਟਰ ਸਲਿੱਪ ਜਾਂ ਚੋਣ ਕਮਿਸ਼ਨ ਦੁਆਰਾ ਪ੍ਰਵਾਨਤ ਹੋਰ ਦਸਤਾਵੇਜ਼ ਜਮ੍ਹਾ ਕਰਵਾ ਕੇ ਵੋਟਰਾਂ ਵਜੋਂ ਆਪਣਾ ਨਾਮ ਦਰਜ ਕਰਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸਪੈਸ਼ਲ ਸਰਸਰੀ ਸੁਧਾਈ ਦੌਰਾਨ ਹਰੇਕ ਪੋਲਿੰਗ ਬੂਥ ‘ਤੇ ਇੱਕ-ਇੱਕ ਬੂਥ ਲੈਵਲ ਏਜੰਟ ਨਿਯੁਕਤ ਕਰਕੇ ਉਸ ਦੀ ਲਿਸਟ ਇਸ ਦਫ਼ਤਰ ਨੂੰ ਭੇਜੀ ਜਾਵੇ।  
————-