Close

District Employment & Business Bureau To Organize Special Placement Camp For Girls On November 11 At District Administrative Complex Tarn Taran

Publish Date : 11/11/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 11 ਨਵੰਬਰ ਨੂੰ ਕੀਤਾ ਜਾਵੇਗਾ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਆਯੋਜਨ
ਤਰਨ ਤਾਰਨ, 10 ਨਵੰਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਲਈ ਮਿਤੀ 11 ਨਵੰਬਰ, 2020 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਲੜਕੀਆਂ ਲਈ ਸਪੈਸ਼ਲ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਸਬੰਧੀ ਸਿਹਤ ਵਿਭਾਗ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾਵੇਗਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜਗਾਰ ਅਫਸਰ ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ  ਏਜ਼ਾਈਲ ਕੰਪਨੀ ਵਲੋਂ ਮਾਰਕੀਟਿੰਗ ਸਹਾਇਕ ਦੀ ਅਸਾਮੀ ਲਈ ਯੋਗ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ। ਅਸਾਮੀ ਲਈ ਵਿਦਿਅਕ ਯੋਗਤਾ ਘੱਟੋ-ਘੱਟ 12ਵੀਂ ਪਾਸ, ਉਮਰ 18-30 ਸਾਲ ਹੈ। ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫੀਕੇਟ, ਅਧਾਰ ਕਾਰਡ (ਅਸਲ ਅਤੇ ਫੋਟੋ ਸਟੇਟ), ਦੋ ਪਾਸ ਪੋਰਟ ਸਾਈਜ਼ ਫੋਟੋ ਲੈ ਕੇ ਹਾਜ਼ਰ ਹੋ ਸਕਦੇ ਹਨ। ਵਧੇਰੇ ਜਾਣਕਾਰੀ ਲਈ ਕੰਪਨੀ ਦੇ ਮੈਨੇਜਰ ਸ਼੍ਰੀ ਕੁਲਦੀਪ ਸਿੰਘ ਨਾਲ ਮੋਬਾਈਲ ਨੰ: 98557-98556 ਤੇ ਸੰਪਰਕ ਕਰ ਸਕਦੇ ਹਨ।
——————