Close

District Environment Committee meeting chaired by Deputy Commissioner Mr. Moneesh Kumar

Publish Date : 24/05/2022
1

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ
ਵਾਤਾਵਰਣ ਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਤਰਨ ਤਾਰਨ, 23 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ, ਸਿਵਲ ਸਰਜਨ ਡਾ. ਸੀਮਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ ਕਾਲੀਆ, ਐੱਸ. ਡੀ. ਐੱਮ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਤੀਸ਼ ਕੁਮਾਰ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ ਵਿਭਾਗ, ਡ੍ਰੇਨੇਜ਼ ਵਿਭਾਗ, ਖੇਤੀਬਾੜੀ ਵਿਭਾਗ ਅਤੇ ਨਗਰ ਕੌਸ਼ਲਾਂ ਦੇ ਕਾਰਜਸਾਧਕ ਅਫ਼ਸਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ੍ਹ-ਬਿੰਨ੍ਹ ਪਾਲਨਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਉਹਨਾਂ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ, ਪਲਾਸਟਿਕ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ, ਬਾਇਓ ਮੈਡੀਕਲ ਵੇਸਟ ਦੀ ਸਾਂਭ-ਸੰਭਾਲ ਤੋਂ ਇਲ਼ਾਵਾ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੀ ਸਮੀਖਿਆ ਕੀਤੀ । ਉਨ੍ਹਾਂ ਕਿਹਾ ਕਿ ਸੀਵਰੇਜ਼ ਦੇ ਪਾਣੀ ਨੂੰ ਸਾਫ-ਸੁਥਰਾ ਕਰਕੇ ਸਿੰਜਾਈ ਦੇ ਕੰਮਾਂ ਲਈ ਵਰਤੋਂ ਵਾਲੇ ਪ੍ਰਾਜੈਕਟਾਂ ਦੇ ਕੰਮਾਂ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਯਤਨਾਂ ਦਾ ਵੀ ਮੁਲਾਂਕਣ ਕੀਤਾ।
ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਟ੍ਰੀਟਮੈਂਟ ਪਲਾਂਟਾਂ ਵੱਲੋਂ ਪਾਣੀ ਸਾਫ ਕਰਨ ਲਈ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ ਲਈ ਉਨ੍ਹਾਂ ਸੀਵਰੇਜ ਬੋਰਡ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।