Close

District Hospital Tarn Taran Receives Appreciation Certificate Under Lifetime India Comprehensive Health Insurance Scheme – Civil Surgeon

Publish Date : 27/01/2021
CS
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਨੂੰ ਮਿਲਿਆ ਐਪਰੀਸੇਸ਼ਨ ਸਰਟੀਫ਼ਿਕੇਟ-ਸਿਵਲ ਸਰਜਨ 
ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹੇ ‘ਚ 11724 ਮਰੀਜ਼ਾਂ ਨੂੰ ਦਿੱਤੀ ਗਈ ਮੁਫ਼ਤ ਇਲਾਜ ਦੀ ਸਹੂਲਤ
ਤਰਨ ਤਾਰਨ, 27 ਜਨਵਰੀ :
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਕੀਮ ਨੂੰ ਪੂਰੇ ਪੰਜਾਬ ਵਿੱਚ ਸਫ਼ਲਤਾ ਪੂਰਵਕ ਲਾਗੂ ਹੋਏ 02 ਸਾਲ ਹੋਣ ਲੱਗੇ ਹਨ । ਇਸ ਕੜੀ ਨੂੰ ਅੱਗੇ ਤੋਰਦੇ ਹੋਏ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਤਰਨ ਤਾਰਨ ਨੂੰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਐਪਰੀਸ਼ੇਸ਼ਨ ਸਰਟੀਫਿਕੇਟ ਦਿੱਤਾ ਗਿਆ ।  
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਇਸ ਸਕੀਮ ਅਧੀਨ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਆਕਤੀ ਨੂੰ ਪੰਜੀਕ੍ਰਿਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ  ਦਾਖ਼ਲ ਹੋਣ ਦੀ ਸੂਰਤ ਵਿੱਚ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ । ਇਸ ਸਕੀਮ ਅਧੀਨ 1578 ਤਰ੍ਹਾਂ ਦੀਆਂ ਬਿਮਾਰੀਆਂ ਜਿਨ੍ਹਾਂ ਵਿੱਚ ਕੈਂਸਰ/ਗਾਇਨੀ ਅਤੇ ਵੱਖ-ਵੱਖ ਰੋਗਾਂ ਦੀਆਂ ਬਿਮਾਰੀਆਂ ਸ਼ਾਮਲ ਹਨ । ਇਸ ਸਕੀਮ ਵਿੱਚ ਕੋਵਿਡ-19 ਦੀ ਮਹਾਮਾਰੀ ਦੇ ਇਲਾਜ਼ ਦੀ ਵੀ ਵਿਵਸਥਾ ਕੀਤੀ ਗਈ ਹੈ। ਇਸ ਸਕੀਮ ਅਧੀਨ ਸਮਾਜਿਕ, ਆਰਥਿਕ ਅਤੇ ਜਾਤੀ ਜਨ-ਗਣਨਾ-2011 ਡਾਟਾ ਵਿੱਚ ਸ਼ਾਮਿਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਭਲਾਈ ਬੋਰਡ, ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਕਵਰ ਕੀਤਾ ਗਿਆ ਹੈ । ਇਸ ਸਕੀਮ ਅਧੀਨ ਪੰਜਾਬ ਦੇ ਲਗਭਗ  ਲੱਖਾਂ ਪਰਿਵਾਰਾਂ ਰਜ਼ਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਜ਼ਿਲ੍ਹਾਂ ਤਰਨ ਤਾਰਨ ਦੇ 11724 ਮਰੀਜ਼ਾਂ ਨੇ ਇਸ ਸਕੀਮ ਦਾ ਲਾਭ ਉਠਾਇਆ ਹੈ । 
ਇਸ ਸਕੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ 12 ਸਰਕਾਰੀ ਅਤੇ 10 ਗੈਰ-ਸਰਕਾਰੀ ਹਸਪਤਾਲ ਪੰਜੀਕ੍ਰਿਤ ਹਨ । ਇਸ ਸਕੀਮ ਅਧੀਨ ਅਜੇ ਤੱਕ 205601 ਗੋਲਡਨ ਕਾਰਡ ਬਣਾਏ ਗਏ ਹਨ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਇਸ ਸਕੀਮ ਅਧੀਨ ਮਰੀਜ਼ਾਂ ਦੇ ਸਭ ਤੋਂ ਜ਼ਿਆਦਾ ਇਲਾਜ ਹੋਏ ਹਨ । ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਵਰਨਜੀਤ ਧਵਨ, ਡਾ. ਸੰਦੀਪ ਕਾਲੜਾ ਅਤੇ ਜ਼ਿਲ੍ਹਾ ਕੁਆਰੀਡੀਨੇਟਰ ਵਰੂਣ ਸੂਦ ਹਾਜ਼ਰ ਸਨ ।