Close

District Legal Services Authority, Tarn Taran Committee meeting was held under the supervision of Hon’ble Ms. Priya Sood, District and Sessions-cum-Chairperson, District Legal Services Authority, Tarn Taran.

Publish Date : 27/07/2023
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਕਮੇਟੀ ਦੀ ਮੀਟਿੰਗ ਮਾਨਯੋਗ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼-ਕਮ-ਚੇਅਰਸਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਨਿਗਰਾਨੀ ਹੇਠ ਕੀਤੀ ਗਈ।
ਤਰਨ ਤਾਰਨ, 26 ਜੁਲਾਈ :
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼੍ਰੀਮਤੀ ਬਲਦੀਪ ਕੌਰ, ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਗੁਰਮੀਤ ਸਿੰਘ ਚੌਹਾਨ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ, ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ, ਸ਼੍ਰੀਮਤੀ. ਸ਼ੀਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਸ਼੍ਰੀ ਬਲਦੇਵ ਸਿੰਘ ਗਿੱਲ, ਬਾਰ ਐਸੋਸੀਏਸ਼ਨ, ਤਰਨ ਤਾਰਨ ਅਤੇ  ਸ਼੍ਰੀ. ਅਵਤਾਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਵਿਭਾਗ, ਤਰਨ ਤਾਰਨ, ਕਮੇਟੀ ਮੈਂਬਰ ਹਾਜ਼ਰ ਸਨ। ਇਸ ਮੀਟਿੰਗ ਦਾ ਅਜੰਡਾ ਇਹ ਸੀ ਕਿ ਪਿਛਲੇ ਤਿੰਨ ਮਹੀਨਿਆਂ (ਅਪ੍ਰੈਲ, ਮਈ, ਜੂਨ) ਵਿੱਚ 104 ਪ੍ਰਾਰਥੀਆਂ ਨੂੰ ਫਰੀ ਲੀਗਲ ਏਡ ਵੱਲੋਂ ਵਕੀਲ ਮੁਹੱਈਆਂ ਕਰਵਾਏ ਗਏ ਸਨ। ਉਨ੍ਹਾਂ ਨੂੰ ਕੌਂਸਲ ਫੀਸ ਦੇਣ ਦੀ ਮੰਜੂਰੀ ਇਸ ਮੀਟਿੰਗ ਵਿੱਚ ਦਿੱਤੀ ਗਈ। ਜੇਲਾਂ ਵਿੱਚ ਬੰਦ ਅੰਡਰ ਟਰਾਈਲ ਬਾਰੇ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਪਬਲੀਸਿਟੀ ਕਿਵੇਂ ਵੱਧ ਤੋਂ ਵੱਧ ਕੀਤੀ ਜਾ ਸਕਦੀ ਹੈ ਇਸ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਭ ਨੇ ਆਪਣੇ ਸੁਝਾਅ ਦਿੱਤੇ। ਇਸ ਤੋਂ ਇਲਾਵਾ 09.09.2023 ਨੂੰ ਨੈਸ਼ਨਲ ਲੋਕ ਅਦਾਲਤ ਲੱਗਣੀ ਹੈ, ਜਿਸ ਦੀ ਪਬਲੀਸਿਟੀ ਅਤੇ ਉਸ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਿਵੇਂ ਹੋ ਸਕਦਾ ਹੈ ਇਸ ਬਾਰੇ ਵੀ ਚਰਚਾ ਕੀਤੀ ਗਈ। ਅੰਤ ਵਿੱਚ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਤਰਨ ਤਾਰਨ ਜੀ ਨੇ ਦੱਸਿਆ ਕਿ ਕਿਵੇਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਕਾਰਗੁਜ਼ਾਰੀ ਨੂੰ ਵਧੀਆ ਬਣਾਇਆ ਜਾ ਸਕਦਾ ਹੈ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।