Close

District Legal Services Authority, Tarn Taran conducted poster making and slogan writing on the occasion of Azadi Ka Amrit Mahotsav

Publish Date : 22/10/2021
Legal

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਆਜਾਦੀ ਕਾ ਅੰਮ੍ਰਿਤ ਮਹੋਤਸਵ ਦੇ
ਸੰਦਰਭ ਵਿੱਚ ਕਰਾਇਆ ਗਿਆ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦਾ ਮੁਕਾਬਲਾ
ਤਰਨ ਤਾਰਨ, 21 ਅਕਤੂਬਰ :
ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਿਹਰੀਆਂ, ਤਰਨ ਤਾਰਨ ਦੇ ਨਿਰਦੇਸ਼ਾਂ ਅਨੂਸਾਰ ਸ਼੍ਰੀ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਸਰਕਾਰੀ ਸੀਨਿਅਰ ਸਕੈਂਡਰੀ (ਕੰਨਿਆ) ਸਕੂਲ, ਵਲਟੋਹਾ ਵਿਖੇ ਵਾਤਾਵਰਨ ਬਚਾਉ, ਨਸ਼ੇਆਂ ਤੋਂ ਪਰਹੇਜ਼ ਅਤੇ “ਬੇਟੀ ਬਚਾਓ, ਬੇਟੀ ਪੜਾਓ” ਵਿਸ਼ੇ ‘ਤੇ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਜੱਜ ਸਾਹਿਬ ਸ਼੍ਰੀ ਗੋਰਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜ਼ਨ, ਪੱਟੀ ਅਤੇ ਸ਼੍ਰੀ ਗੁਰਪ੍ਰੀਤ ਸਿੰਘ, ਸਿਵਲ ਜੱਜ ਜੂਨੀਅਰ ਡਵੀਜ਼ਨ, ਪੱਟੀ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਜੇ ਕੁਮਾਰ ਅਤੇ ਸਕੂਲ ਦਾ ਸਟਾਫ ਵਿਸ਼ੇਸ਼ ਰੂਪ ਵਿੱਚ ਹਾਜ਼ਰ ਹੋਏ।  
ਜੱਜ ਸਾਹਿਬ ਸ਼੍ਰੀ ਗੋਰਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜ਼ਨ, ਪੱਟੀ ਨੇ ਆਜਾਦੀ ਦਾ ਅਮ੍ਰਿਤ ਮਹੋਤਸਵ ਦੇ ਬਾਰੇ ਜਾਣਕਾਰੀ ਦਿੰਦੇਆਂ ਦੱਸਿਆ ਕਿ ਇਹ ਪ੍ਰੋਗਰਾਮ 02 ਅਕਤੂਬਰ ਤੋਂ ਸ਼ੁਰੂ ਹੈ, ਜੋ ਕਿ 14 ਨਵੰਬਰ 2021 ਤੱਕ ਚੱਲੇਗਾ। ਇਸ ਵਿੱਚ ਫਰੀ ਲੀਗਲ ਏਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਲਾਈਨ ਦੇ ਆਖਰੀ ਆਦਮੀ ਤੱਕ ਪਹੰੁਚਾਈ ਜਾਵੇਗੀ।ਇਸ ਸਬੰਧ ਵਿੱਚ ਅੱਜ ਸਰਕਾਰੀ ਸੀਨੀਅਰ ਸਕੈਂਡਰੀ (ਕੰਨਿਆ) ਸਕੂਲ, ਵਲਟੋਹਾ ਵਿਖੇ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਭਾਗ ਲਿਆ।
ਇਸ ਮੌਕੇ ਉਹਨਾਂ ਦੱਸਿਆ ਕਿ ਨਾਲਸਾ ਵੱਲੋਂ ਹਰ ਸਬ ਤਹਿਸੀਲ ਤੱਕ ਲੀਗਲ ਏਡ ਦੇ ਦਫਤਰ ਖੋਲੇ ਗਏ ਹਨ ਜੋ ਕਿ ਕਚਹਿਰੀ ਵਿੱਚ ਹੰੁਦੇ ਹਨ। ਜਿਸ ਕਰਕੇ ਆਮ ਜਨਤਾ ਦਾ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਲੇੈਣਾ ਆਸਾਨ ਹੋ ਗਿਆ ਹੈ। ਉਨਾਂ ਦੱਸਿਆ ਕਿ ਜਿਲੇ੍ਹ ਵਿੱਚ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਵਕੀਲ ਸਾਹਿਬਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਭੇਜ ਕੇ 02 ਅਕਤੂਬਰ ਤੋਂ ਹੁਣ ਤੱਕ 530 ਸੈਮੀਨਾਰ ਵੀ ਲਗਾਏ ਜਾ ਚੁੱਕੇ ਹਨ, ਜਿਸ ਵਿੱਚ ਮੁਫਤ ਵਕੀਲ ਮਿਲਣ, ਮੀਡੀਏਸ਼ਨ (ਆਪਸੀ ਤਾਲਮੇਲ ਨਾਲ ਸਮਝੋਤਾ), ਸਥਾਈ ਲੋਕ ਅਦਾਲਤ, ਨੈਸ਼ਨਲ ਅਤੇ ਮਾਸਿਕ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਸੁੁਪਰੀਮ ਕੋਰਟ ਅਤੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਆਮ ਜਨਤਾ ਦੀ ਸੁਵਿਧਾ ਲਈ ਚਲਾਇਆ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜੱਜ ਸਾਹਿਬ ਨੇ ਦੱਸਿਆ ਕਿ ਹੁਣ ਤੱਕ ਫਰੀ ਲੀਗਲ ਏਡ ਸਕੀਮਾਂ ਤਹਿਤ ਹਜਾਰਾਂ ਲੋਕ ਮੁਫਤ ਵਕੀਲ ਲੈ ਚੁੱਕੇ ਹਨ। ਇਸ ਤੋਂ ਇਲਾਵਾ ਸੈਕੜੇ ਲੋਕ ਮੀਡੀਏਸ਼ਨ ਅਤੇ ਨੈਸ਼ਨਲ ਲੋਕ ਅਦਾਲਤ ਦੇ ਜ਼ਰਿਏ ਆਪਸੀ ਭਾਈਚਾਰੇ ਨਾਲ ਅਪਣੇ ਰੈਗੁਲਰ ਕੇਸਾਂ ਅਤੇ ਪੀ੍ਰ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਕਰਵਾ ਚੁੱਕੇ ਹਨ।  ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੱਸਿਆ ਕਿ ਹੁਣ ਮਿਤੀ 11 ਦਸੰਬਰ, 2021 ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਜਿਸ ਵਿੱਚ ਲੋਕ ਅਪਣੇ ਕੋਰਟ ਵਿੱਚ ਚਲਦੇ ਘੱਟ ਸਜਾ ਦੇ  ਅਪਰਾਧ ਵਾਲੇ ਕੇਸਾਂ,  ਸਿਵਲ ਕੇਸ, ਵਿਆਹ ਦੇ ਕਾਰਨ ਕਿਸੇ ਕਿਸਮ ਦੇ ਚੱਲ ਰਹੇ ਕੇਸ, 138 ਚੈੱਕ ਬਾਉੱਸ ਦੇ ਕੇਸ ਆਦਿ ਦਾ ਨਿਪਟਾਰਾ ਕਰਵਾ ਸਕਦੇ ਹਨ।  
ਉਹਨਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੇ ਦਫਤਰ ਵਿਖੇ ਮਿਲਣ ਜਾਂ ਜਾਣਕਾਰੀ ਵਾਸਤੇ ਜਿਲ੍ਹਾ ਕਚਹਿਰੀ, ਤਰਨ ਤਾਰਨ ਵਿਖੇ ਦਫਤਰ ਦੇ ਸਮੇਂ ਵਿੱਚ ਆ ਕੇ ਮਿਲਿਆ ਜਾ ਸਕਦਾ ਹੈ ਅਤੇ ਵਧੇਰੇ ਜਾਣਾਕਰੀ ਵਾਸਤੇ ਟੋਲ ਫ੍ਰੀ ਨੰਬਰ 15100 ਅਤੇ 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।