District level camp set up under Mahatma Gandhi Sarbat Vikas Yojana
Publish Date : 02/10/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ
ਤਰਨ ਤਾਰਨ, 2 ਅਕਤੂਬਰ
ਪੰਜਾਬ ਸਰਕਾਰ ਦੀ ਮਹਾਤਾਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਅੱਜ ਮਾਈ ਭਾਗੋ ਕਾਲਜ ਆੱਫ਼ ਨਰਸਿੰਗ, (ਪਿੱਦੀ) ਤਰਨ ਤਾਰਨ ਵਿਖੇ ਲਗਾਇਆ ਗਿਆ।ਇਸ ਕੈਂਪ ਵਿੱਚ ਜ਼ਿਲ੍ਹੇ ਭਰ ਤੋਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਲੋਕ ਪੁੱਜੇ ਅਤੇ ਉਨ੍ਹਾਂ ਨੇ ਵੱਖ ਵੱਖ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਰਜੀਆਂ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਵੱਲੋਂ ਮਹਾਤਮਾਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਗੲੁ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪਹਿਲਾਂ ਤੋਂ ਪ੍ਰਾਪਤ ਅਰਜ਼ੀਆਂ ਅਨੁਸਾਰ ਜੋ ਵਿਅਕਤੀ ਸਰਕਾਰੀ ਸਕੀਮਾਂ ਦਾ ਲਾਭ ਲੈਣ ਦੇ ਯੋਗ ਪਾਏ ਗਏ ਸਨ, ਉਨ੍ਹਾਂ ਨੂੰ ਇਸ ਸਬੰਧੀ ਅਧਿਕਾਰ ਪੱਤਰ ਸੌਂਪੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ ਅਤੇ ਲੋਕਾਂ ਨੂੰ ਸਕੀਮਾਂ ਦਾ ਲਾਭ ਮਿਲ ਰਿਹਾ ਹੈ।ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਮੌਕੇ 535 ਲਾਭਪਾਤਰੀ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਜਾਣ ਵਾਲੇ ਲਾਭਾਂ ਦੇ ਅਧਿਕਾਰਿਤ ਪੱਤਰ ਸੌਂਪੇ ਗਏ, ਜਿੰਨ੍ਹਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਾਭਪਾਤਰੀਆਂ ਨੂੰ ਪਖਾਨੇ ਸਰਕਾਰੀ ਮਦਦ ਨਾਲ ਬਣਾਉਣ ਸਬੰਧੀ ਅਧਿਕਾਰ ਪੱਤਰ ਦਿੱਤੇ ਜਦ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ ਨੂੰ ਪੈਨਸ਼ਨ ਅਤੇ ਬੱਸ ਪਾਸ ਸਬੰਧੀ ਸਰਟੀਫਿਕੇਟ ਤਕਸੀਮ ਕੀਤੇ। ਇਸ ਤੋਂ ਬਿਨ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਵਿਭਾਗ ਵੱਲੋਂ ਨੌਕਰੀਆਂ ਅਤੇ ਹੁਨਰ ਸਿੱਖਲਾਈ ਲਈ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਜਿਲ੍ਹਾ ਰੋਜਗਾਰ ਅਫ਼ਸਰ ਸੰਜੀਵ ਕੁਮਾਰ, ਐਕਸੀਅਨ ਨਰਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਨ ਸਿਆਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
————