District level children’s fair of Nibbaria Government Elementary School Gagobua is memorable
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ
ਯਾਦਗਾਰੀ ਹੋ ਨਿੱਬੜਿਆ ਸਰਕਾਰੀ ਐਲੀਮੈੰਟਰੀ ਸਕੂਲ ਗੱਗੋਬੂਆ ਦਾ ਜ਼ਿਲ੍ਹਾ ਪੱਧਰੀ ਬਾਲ ਮੇਲਾ
ਤਰਨ ਤਾਰਨ 14ਨਵੰਬਰ :
ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਹਾੜੇ ਤੇ ਮਨਾਏ ਜਾਣ ਵਾਲੇ ਚਿਲਡਰਨ ਡੇ ਨੂੰ ਸਮਰਪਿਤ ਬਾਲ ਮੇਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਗੰਡੀਵਿੰਡ ਸ੍ਰੀਮਤੀ ਪਰਮਜੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਗੱਗੋਬੂਆ, ਬਲਾਕ ਗੰਡੀਵਿੰਡ ਵਿਖੇ ਯਾਦਗਾਰੀ ਹੋ ਨਿੱਬੜਿਆ । ਇਸ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ, ਕੋਰੀਓਗ੍ਰਾਫੀ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਦਿਖਾ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਕੇ ਆਏ ਹੋਏ ਮਾਤਾ ਪਿਤਾ ਸਹਿਬਾਨ ਅਤੇ ਪਤਵੰਤੇ ਸੱਜਣਾਂ ਦੀ ਹਾਜਰੀ ਵਿੱਚ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਸਹਿਬਾਨ ਵੱਲੋਂ ਕਰਵਾਈ ਜਾਂਦੀ ਮਿਹਨਤ ਤੋਂ ਬਾਖੂਬੀ ਵਾਕਿਫ਼ ਕਰਵਾਇਆ । ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਤੇ ਵਧਾਈ ਦਿੰਦਿਆਂ ਆਪਣੀ ਅਲੱਗ ਪਹਿਚਾਣ ਬਣਾਉਣ ਲਈ ਪ੍ਰੇਰਿਤ ਕੀਤਾ । ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਸ੍ਰੀ ਅਨੂਪ ਮੈਣੀ ਨੇ ਇਸ ਮੌਕੇ ਸਕੂਲ ਮੁਖੀ ਅਤੇ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਜਾਂਦੀ ਅਣਥੱਕ ਮਿਹਨਤ ਅਤੇ ਉਹਨਾਂ ਨੂੰ ਤਰਾਸ਼ਣ ਦੇ ਹੁਨਰ ਦੀ ਰੱਜਵੀਂ ਤਾਰੀਫ਼ ਕੀਤੀ । ਇਸ ਮੌਕੇ ਸਕੂਲ ਮੁਖੀ ਸ੍ਰੀਮਤੀ ਰਿਤੂ ਪਾਠਕ ਅਧਿਆਪਕ ਸਹਿਬਾਨ, ਵਿਦਿਆਰਥੀਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਦਿਆਰਥੀਆਂ ਦੁਆਰਾ ਤਿਆਰ ਹੱਥ ਲਿਖਤ ਤਿਆਰ ਮੈਗਜ਼ੀਨ ਨੰਨ੍ਹੇ ਕਦਮ ਰਿਲੀਜ਼ ਕੀਤਾ ਗਿਆ । ਇਸ ਮੌਕੇ ਬੋਲਦਿਆਂ ਸਕੂਲ ਮੁਖੀ ਸ੍ਰੀਮਤੀ ਰਿਤੂ ਪਾਠਕ ਨੇ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮਿਲਣ ਦੇ ਨਾਲ ਨਾਲ ਬਿਹਤਰੀਨ ਸਿੱਖਿਆ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ । ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ, ਗੰਡੀਵਿੰਡ ਸ੍ਰੀਮਤੀ ਪਰਮਜੀਤ ਕੌਰ ਨੇ ਇਸ ਮੌਕੇ ਸਕੂਲ ਮੁਖੀ ਸ੍ਰੀਮਤੀ ਰਿਤੂ ਪਾਠਕ, ਅਧਿਆਪਕ ਸਹਿਬਾਨ ਅਤੇ ਸਮੂਹ ਵਿਦਿਆਰਥੀਆਂ ਨੂੰ ਇਸ ਬਾਲ ਮੇਲੇ ਦੇ ਸਫਲ ਆਯੋਜਨ ਤੇ ਮੁਬਾਰਕਬਾਦ ਦਿੱਤੀ । ਇਸ ਮੌਕੇ ਨਰਿੰਦਰ ਨੂਰ, ਜਗਪ੍ਰੀਤ ਸਿੰਘ, ਮੈਡਮ ਮਨਦੀਪ ਕੌਰ, ਸੈਂਟਰ ਹੈਡ ਟੀਚਰ ਹਰਪਿੰਦਰਪਾਲ ਸਿੰਘ , ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਸਿੰਘ ਸਕੂਲ ਸਟਾਫ ਲਖਵਿੰਦਰ ਕੌਰ , ਸੰਦੀਪ ਕੌਰ, ਗੌਤਮ, ਪ੍ਰਿਆ, ਨੇਹਾ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਰੀਨਾ ਪਾਠਕ ਅਤੇ ਪਰਮਜੀਤ ਕੌਰ ਤੋਂ ਇਲਾਵਾ ਸਕੂਲ ਮੁਖੀ ਗੁਰਪ੍ਰੀਤ ਕੌਰ, ਅਰਵਿੰਦਰ ਸਿੰਘ ਅਤੇ ਨਿਰਮਲਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ ।