Close

District level farmer training camp for imparting technical knowledge on rabi crops and allied occupations

Publish Date : 10/11/2021
DAFW

ਹਾੜ੍ਹੀ ਦੀਆਂ ਫਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਹਿੱਤ  ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਤਰਨ ਤਾਰਨ, 02 ਨਵੰਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਨੇ ਆਤਮਾ ਸਕੀਮ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਅਤੇ ਖੇਤੀ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਦੇਣ ਹਿੱਤ  ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਰ. ਕੇ. ਰਿਜ਼ਾਰਟ (ਪਿੱਦੀ) ਤਰਨਤਾਰਨ ਵਿਖੇ ਲਗਾਇਆ ਗਿਆ ।
ਇਸ ਕੈਂਪ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ. ਨੇ ਕਿਸਾਨਾਂ ਨੂੰ ਸੁਨੇਹਾ ਦਿੰਦਿਆਂ ਆਖਿਆ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤੀਬਾਡ਼ੀ ਵਿਭਾਗ ਵੱਲੋਂ ਦਿੱਤੀ ਗਈ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਰੋਕਣ।
ਇਸ ਕੈਂਪ ਵਿਚ ਸ. ਸੁਖਵਿੰਦਰ ਸਿੰਘ ਸਿੱਧੂ, ਚੇਅਰਮੈਨ ਬਲਾਕ ਸੰਮਤੀ ਪੱਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਖੇਤੀਬਾਡ਼ੀ ਅਫਸਰ, ਤਰਨਤਾਰਨ ਡਾ ਜਗਵਿੰਦਰ ਸਿੰਘ ਨੇ ਮਹਿਕਮੇ ਦੀਆਂ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਆਏ ਹੋਏ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ।
ਇਸ ਮੌਕੇ ਕੈਂਪ ਵਿੱਚ ਮੌਜੂਦ ਡਾ ਪਰਮਿੰਦਰ ਸਿੰਘ ਇੰਚਾਰਜ ਐਫਏਐਸਐਸ ਤਰਨਤਾਰਨ ਨੇ ਕਿਸਾਨਾਂ ਨੂੰ ਘਰੇਲੂ ਬਗੀਚੀ ਬੀਜਣ ਦੇ ਨੁਕਤੇ ਸਾਂਝੇ ਕੀਤੇ। ਕਣਕ ਦੀਆਂ ਨਵੀਆਂ ਕਿਸਮਾਂ ਬਾਰੇ ਡਾ ਪਰਮਿੰਦਰ ਸਿੰਘ ਨੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਾਲ ਹੀ ਡਾ ਪਰਮਿੰਦਰ ਕੌਰ ਨੇ ਕਿਸਾਨਾਂ ਨੂੰ ਕਣਕ ਦੇ ਬੀਜ ਨੂੰ ਸੋਧ ਕੇ ਬੀਜਣ ਦੀ ਅਪੀਲ ਕੀਤੀ। ਇਸ ਮੌਕੇ ਡਾ ਪਰਮਜੀਤ ਸਿੰਘ ਡਾਇਰੈਕਟਰ ਖੇਤਰੀ ਖੋਜ ਕੇਂਦਰ ਕਪੂਰਥਲਾ ਨੇ ਕਿਸਾਨਾਂ ਨਾਲ ਖੇਤੀਬਾੜੀ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ । ਵੱਖ ਵੱਖ  ਵਿਭਾਗਾਂ ਤੋਂ ਆਏ ਅਧਿਕਾਰੀਆਂ ਨੇ ਆਪਣੇ ਮਹਿਕਮੇ ਵਿੱਚ ਚੱਲ ਰਹੀਆਂ ਸਕੀਮਾਂ ਕਿਸਾਨਾਂ ਨੂੰ ਜਾਣੂ ਕਰਾਇਆ।
ਇਸ ਮੌਕੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਤਰਨਤਾਰਨ ਜੀ ਨੇ ਸੁਚੱਜੇ ਢੰਗ ਨਾਲ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ। ਕੈਂਪ ਵਿੱਚ ਜ਼ਿਲ੍ਹਾ ਸਿਖਲਾਈ ਅਫਸਰ ਤਰਨਤਾਰਨ ਡਾ. ਅਵਤਾਰ ਸਿੰਘ ਬੁੱਟਰ, ਖੇਤੀਬਾੜੀ ਅਫਸਰ ਡਾ ਹਰਪਾਲ ਸਿੰਘ ਪੰਨੂ, ਡਾ ਕੇਵਲ ਸਿੰਘ, ਡਾ ਗੁਰਸਾਹਿਬ ਸਿੰਘ, ਡਾ ਜਸਬੀਰ ਸਿੰਘ, ਡਾ ਕੁਲਦੀਪ ਸਿੰਘ ਮੱਤੇਵਾਲ, ਡਾ ਨਵਤੇਜ ਸਿੰਘ, ਡਾ ਰੁਲਦਾ ਸਿੰਘ, ਏਡੀਓ ਡਾ ਹਰਮੀਤ ਸਿੰਘ, ਡਾ ਰਮਨਦੀਪ ਸਿੰਘ, ਡਾ ਸੰਦੀਪ ਸਿੰਘ, ਡਾ ਗੁਰਬੀਰ ਸਿੰਘ ਡਾ ਗੁਰਬਰਿੰਦਰ ਸਿੰਘ, ਡਾ ਪ੍ਰਭਸਿਮਰਨ ਸਿੰਘ, ਡਾ ਬਲਵਿੰਦਰ ਸਿੰਘ ਅਤੇ ਸਮੁੱਚੇ ਖੇਤੀਬਾੜੀ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ । ਸਟੇਜ ਸੈਕਟਰੀ ਦੀ ਭੂਮਿਕਾ ਏਡੀਓ ਡਾ ਗੁਰਦੀਪ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਨਿਭਾਈ। ਇਸ ਮੌਕੇ ਪੀ ਡੀ ਆਤਮਾ ਵਿਕਰਮ ਸੂਦ ਅਤੇ ਬੀਟੀਐੱਮ ਇੰਦਰਪਾਲ ਵੀ ਮੌਜੂਦ  ਸਨ।