Close

District level Independence Day celebrations will be held in a very simple manner at Police Line Ground Tarn Taran.

Publish Date : 30/07/2020
DC

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਬਹੁਤ ਸਾਦੇ ਤਰੀਕੇ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਜ਼ਿਲਾ ਪੱਧਰੀ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਤਰਨ ਤਾਰਨ, 30 ਜੁਲਾਈ :
ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਪੀ. ਸ੍ਰੀ ਬਲਜੀਤ ਸਿੰਘ ਢਿੱਲੋਂ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਕਿਮੀ ਵਨੀਤ ਕੌਰ ਸੇਠੀ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੱਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਬਣੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਬਹੁਤ ਸਾਦੇ ਤਰੀਕੇ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਦੌਰਾਨ ਸਮਾਜਿਕ ਦੂਰੀ ਰੱਖਣ, ਮਾਸਕ ਪਹਿਨਣ ਆਦਿ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਸ਼ਟਰੀ ਮਹੱਤਤਾ ਵਾਲੇ ਇਸ ਦਿਹਾੜੇ ਨੂੰ ਮਨਾਉਣ ਲਈ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਾਲ ਨਿਭਾਉਣ।
ਉਨਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੌਕੇ ‘ਤੇ ਆਜ਼ਾਦੀ ਘੁਲਾਟੀਆਂ ਅਤੇ ਉਹਨਾਂ ਦੇ ਵਾਰਸਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਕਰੋਨਾ ਯੋਧਿਆਂ ਦੇ ਤੌਰ ‘ਤੇ ਭੂਮਿਕਾ ਨਿਭਾਉਣ ਵਾਲੇ ਵਿਅਕਤੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਸਨਮਾਨ ਕਰਨ ਸਬੰਧੀ ਅਪਣਾਉਣ ਵਾਲੀ ਵਿਵਸਥਾ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਿਸ ਲਾਈਨ ਦੇ ਨਾਲ-ਨਾਲ ਸਾਰੇ ਸ਼ਹਿਰ ਦੀ ਸਫ਼ਾਈ ਕਰਵਾਉਣ ਅਤੇ ਅਤੇ ਸ਼ਹਿਰ ਦੇ ਚੌਂਕਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇ।
—————-