District level meeting regarding plus polio round
Publish Date : 24/05/2023
ਪੱਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ
ਤਰਨਤਾਰਨ 22 ਮਈ :
ਸਿਹਤ ਵਿਭਾਗ ਤਰਨਤਾਰਨ ਵਲੋਂ ਮਿਤੀ 28, 29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਊਂਡ ਦੀ ਕਾਮਯਾਬੀ ਸੰਬਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਬਲਾਕ ਨੋਡਲ ਅਫਸਰ ਅਤੇ ਬੀ.ਈ.ਈ. ਵੱਲੋਂ ਸ਼ਮੁੂਲੀਅਤ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਇਸ ਆਉਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਨੋਡਲ ਅਫਸਰਾਂ ਅਤੇ ਬੀ.ਈ.ਈ. ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿਚ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਾਂਝਾ ਨਹੀ ਰਹਿਣਾ ਚਾਹੀਦਾ।
ਇਸ ਮੌਕੇ ‘ਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਇਹ ਰਾਊਡ ਜੋ ਕਿ ਮਿਤੀ 28, 29 ਅਤੇ 30 ਮਈ 2023 ਨੂੰ ਚਲਾਇਆ ਜਾ ਰਿਹਾ ਹੈ, ਤਹਿਤ 0 ਤੋ 5 ਸਾਲ ਦੇ 142625 ਬੱਚਿਆ ਨੂੰ 1240 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ ਵੱਖ-ਵੱਖ ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਅਵਸਰ ਤੇ ਜਿਲਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ ਅਤੇ ਸਮੂਹ ਅਧਿਕਾਰੀ ਹਾਜਰ ਸਨ।
———-