Close

District level mega Rozgar mela to be set up on September 19, 20, 24, 25 and 26.-Deputy commissioner Tarn Taran

Publish Date : 13/09/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
19, 20, 24, 25 ਅਤੇ 26 ਸਤੰਬਰ ਨੂੰ ਲਗਾਏ ਜਾਣਗੇ ਜ਼ਿਲਾ ਪੱਧਰੀ ਮੈਗਾ ਰੋਜ਼ਗਾਰ ਮੇਲੇ-ਡਿਪਟੀ ਕਮਿਸ਼ਨਰ
ਰੋਜ਼ਗਾਰ ਮੇਲਿਆਂ ਵਿੱਚ ਲੱਗਭੱਗ 5000 ਨੌਜਵਾਨਾਂ ਨੂੰ ਨੌਕਰੀਆਂ ਅਤੇ 3500 ਨੋਜਵਾਨਾਂ ਨੰੁ ਸਵੈ-ਰੋਜ਼ਗਾਰ ਲਈ ਮੁਹੱਈਆ ਕਰਵਾਈ ਜਾਵੇਗੀ ਕਰਜ਼ੇ ਦੀ ਸੁਵਿਧਾ
ਤਰਨ ਤਾਰਨ, 13 ਸਤੰਬਰ :
ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋ 19, 20, 24, 25 ਅਤੇ 26 ਸਤੰਬਰ, 2019 ਨੂੰ ਮਾਈ ਭਾਗੋ ਕਾਲਜ ਆੱਫ਼ ਨਰਸਿੰਗ (ਪਿੱਦੀ) ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਰਹਿਨੁਮਾਈ ਹੇਠ ਜ਼ਿਲਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧ ਅੱਜ ਡਿਪਟੀ ਕਮਿਸ਼ਨਰ ਵੱਲ਼ੋ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਕਾਸ ਸ੍ਰੀ ਗਗਨਦੀਪ ਸਿੰਘ ਵਿਰਕ, ਸਿਵਲ ਸਰਜਨ ਡਾ. ਅਨੂਪ ਕੁਮਾਰ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਕੁਲਪ੍ਰੀਤ ਸਿੰਘ ਅਤੇ ਸ਼੍ਰੀ ਸੰਜੀਵ ਕੁਮਾਰ ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਤੰਬਰ, 2019 ਦੇ ਰੋਜ਼ਗਾਰ ਮੇਲਿਆਂ ਵਿੱਚ ਲੱਗਭੱਗ 5000 ਨੌਜਵਾਨਾਂ ਨੂੰ ਨੌਕਰੀਆਂ ਅਤੇ 3500 ਨੋਜਵਾਨਾਂ ਨੰੁ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਹਨਾ ਸਬੰਧਿਤ ਅਧਿਕਾਰੀਆਂ ਨੂੰ ਰੋਜਗਾਰ ਮੇਲਿਆ ਦੀ ਤਿਆਰੀ ਸਬੰਧੀ ਲਗਾਈਆ ਗਈਆ ਡਿਊਟੀਆਂ ਨੂੰ ਤਨ-ਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆ ਵਿੱਚ ਕੁੱਲ 64 ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨਾਂ ਵੱਲੋਂ 5000 ਬੇਰੋਜ਼ਗਾਰ ਯੁਵਕਾਂ ਦੀ ਚੋਣ ਕੀਤੀ ਜਾਵੇਗੀ। ਉਹਨਾ ਕਿਹਾ ਕਿ     ਇਹ ਕੰੰਪਨੀਆ ਮੇਲਿਆ ਵਿੱਚ ਭਾਗ ਲੈਣ ਵਾਲੇ ਨੌਕਰੀ ਦੇ ਚਾਹਵਾਨ ਨੋਜਵਾਨ ਲੜਕੇ ਤੇ ਲੜਕੀਆਂ ਅਤੇ ਦਿਵਿਆਂਗਜਨ ਪ੍ਰਾਰਥੀਆਂ ਦੀ ਇੰਟਰਵਿਊ ਕਰਨਗੀਆਂ ਅਤੇ ਚੁਣੇ ਗਏ ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਹਨਾਂ ਜ਼ਿਲੇ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਹਨਾਂ ਮੇਲਿਆ ਵਿੱਚ ਭਾਗ ਲੈ ਕੇ ਵੱਧ-ਵੱਧ ਤੋ ਲਾਭ ਉਠਾਉਣ।
ਇਸ ਮੌਕੇ ਸ਼੍ਰੀ ਸੰਜੀਵ ਕੁਮਾਰ ਜਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਤਰਨ-ਤਾਰਨ ਨੇ ਦੱਸਿਆ ਕਿ ਇਹਨਾਂ ਮੇਲਿਆ ਸਬੰਧੀ ਸੂਚਨਾ  www.pbemployment.gov.in ਅਤੇ www.psdm.gov.in ‘ਤੇ ਉਪਲੱਬਧ ਹੈ। ਉਹਨਾਂ ਕਿਹਾ ਕਿ ਜੋ ਵੀ ਬੇਰੋਜ਼ਗਾਰ ਨੌਜਵਾਨ ਇਨਾਂ ਮੇਲਿਆ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਇਨਾਂ ਵੈਬ ਸਾਈਟਸ ‘ਤੇ ਜਾ ਕੇ ਵਧੇਰੇ ਸੂਚਨਾ ਪ੍ਰਾਪਤ ਕਰ ਸਕਦੇ ਹਨ।
————-