Close

District level pension court to be set up on August 23- Deputy Commissioner Tarn Taran

Publish Date : 09/08/2019
Dc
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
23 ਅਗਸਤ ਨੂੰ ਲਗਾਈ ਜਾਵੇਗੀ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ-ਡਿਪਟੀ ਕਮਿਸ਼ਨਰ
ਪੈਨਸ਼ਨਰ ਆਪਣੀਆਂ ਸ਼ਿਕਾਇਤਾਂ 16 ਅਗਸਤ ਤੱਕ ਦਫ਼ਤਰ ਸਹਾਇਕ ਕਮਿਸ਼ਨਰ ਜਨਰਲ ਵਿਖੇ ਲਿਖਤੀ ਰੂਪ ਵਿੱਚ ਦੇਣ
 ਤਰਨ ਤਾਰਨ, 9 ਅਗਸਤ :
ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ 23 ਅਗਸਤ, 2019 ਨੂੰ ਪੈਨਸ਼ਨ ਅਦਾਲਤਾਂ ਲਗਾਉਣ ਦਾ ਫੈਸਲਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ 23 ਅਗਸਤ ਨੂੰ ਲਗਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਸੁਣਵਾਈ ਲਈ ਕੋਈ ਵੀ ਪੈਨਸ਼ਨਰ ਆਪਣੀ ਸ਼ਿਕਾਇਤ ਦੇ ਸਕਦਾ ਹੈ।ਉਹਨਾਂ ਦੱਸਿਆ ਕਿ ਆਪਣੀ ਸ਼ਿਕਾਇਤ ਦਰਜ ਲਈ ਪੈਨਸ਼ਨਰ ਦਫ਼ਤਰ ਸਹਾਇਕ ਕਮਿਸ਼ਨਰ ਜਨਰਲ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮਰਾ ਨੰਬਰ 7 ਵਿੱਚ ਸੰਪਰਕ ਕਰ ਸਕਦੇ ਹਨ।ਉਹਨਾਂ ਅਪੀਲ ਕੀਤੀ ਕਿ ਜੇਕਰ ਕਿਸੇ ਪੈਨਸ਼ਨਰ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਹ ਲਿਖਤੀ ਰੂਪ ਵਿੱਚ 16 ਅਗਸਤ ਤੱਕ ਦਫ਼ਤਰ ਸਹਾਇਕ ਕਮਿਸ਼ਨਰ ਜਨਰਲ ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ 23 ਅਗਸਤ ਨੂੰ ਲੱਗਣ ਵਾਲੀ ਪੈਨਸ਼ਨ ਅਦਾਲਤ ਵਿੱਚ ਉਸ ਸ਼ਿਕਾਇਤ ਸਬੰਧੀ ਸੁਣਵਾਈ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬੰਧਿਤ ਵਿਭਾਗ ਦੇ ਅਤੇ ਜ਼ਿਲ੍ਹਾ ਪੱਧਰ ਦੇ ਬੈਂਕ ਅਧਿਕਾਰੀ ਤੋਂ ਇਲਾਵਾ ਮਹਾਂਲੇਖਾਕਾਰ, ਪੰਜਾਬ ਦੇ ਪ੍ਰਤੀਨਿੱਧ ਇਸ ਪੈਨਸ਼ਨ ਅਦਾਲਤ ਵਿੱਚ ਸ਼ਾਮਿਲ ਹੋਣ ਲਈ ਪਾਬੰਦ ਹੋਣਗੇ।