Close

District Magistrate declared `Dry Day` on Municipal Council and Nagar Panchayat Voting Day on 14th February and Counting Day on 17th February

Publish Date : 27/01/2021
DC
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਵਾਲੇ ਦਿਨ 14 ਫਰਵਰੀ ਅਤੇ ਗਿਣਤੀ ਵਾਲੇ ਦਿਨ 17 ਫਰਵਰੀ ਨੂੰ “ਡਰਾਈ ਡੇਅ“ ਘੋਸ਼ਿਤ
ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ
ਚੋਣਾਂ ਦੌਰਾਨ ਹਰ ਕਿਸਮ ਦੇ ਹਥਿਆਰ ਨੂੰ ਲੈ ਕੇ ਚੱਲਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ  ਦੇ ਹੁਕਮ ਜਾਰੀ
ਅਸਲਾ ਲਾਇਸੰਸ ਧਾਰਕਾਂ ਨੂੰ ਆਪਣਾ ਅਸਲਾ 02 ਦਿਨਾਂ ਦੇ ਅੰਦਰ-ਅੰਦਰ ਸਬੰਧਤ ਥਾਣੇ ਵਿਚ ਜਮ੍ਹਾ ਕਰਵਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 27 ਜਨਵਰੀ :
ਰਾਜ ਚੋਣ ਕਮਿਸ਼ਨ, ਪੰਜਾਬ ਦੇ ਹੁਕਮਾਂ ਅਨੁਸਾਰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 14 ਫਰਵਰੀ, 2021 ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਅਮਨ ਕਾਨੂੰਨ ਦੀ ਵਿਵਸਥਾਂ ਬਣਾਏ ਰੱਖਣ, ਨਿਰਵਿਘਨ ਅਤੇ ਅਮਨ-ਪੂਰਵਕ ਵੋਟਾਂ ਪਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਆੳਂੁਦੀ, ਨਗਰ ਕੌਂਸਲ/ਨਗਰ ਪੰਚਾਇਤਾਂ (ਪੱਟੀ/ਭਿੱਖੀਵਿੰਡ) ਦੇ ਅਧਿਕਾਰ ਖੇਤਰ ਵਿੱਚ ਹਰ ਕਿਸਮ ਦੇ ਅਗਨ-ਸ਼ਾਸਤਰ/ਹਥਿਅਰਾ ਨੂੰ ਲੈ ਕੇ ਚੱਲਣ ‘ਤੇ ਰੋਕ ਲਗਾਉਣੀ ਅਤੇ ਅਸਲਾ ਲਾਇਸੰਸ ਧਾਰਕਾਂ ਦਾ ਅਸਲਾ ਸਬੰਧਤ ਥਾਣੇ ਵਿਚ ਜਮ੍ਹਾਂ ਕਰਵਾਉਣਾ ਅਤਿ ਜ਼ਰੂਰੀ ਹੈ।
ਜਿਲ੍ਹਾ ਮੈਜਿਸਟਰੇਟ ਤਰਨ ਤਾਰਨ, ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਨਗਰ ਕੌਂਸਲ/ਨਗਰ ਪੰਚਾਇਤਾਂ (ਪੱਟੀ/ਭਿੱਖੀਵਿੰਡ) ਦੇ ਅਧਿਕਾਰ ਖੇਤਰ  ਵਿੱਚ ਚੋਣਾਂ ਦੋਰਾਨ ਹਰ ਕਿਸਮ ਦੇ ਅਗਨ ਸ਼ਸਤਰ/ਹਥਿਆਰ ਨੂੰ ਲੈ ਕੇ ਚੱਲਣ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਅਸਲਾ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣਾ ਅਸਲਾ 02 ਦਿਨਾਂ ਦੇ ਅੰਦਰ-ਅੰਦਰ ਆਪਣੇ ਨਾਲ ਸਬੰਧਤ ਥਾਣੇ ਵਿਚ ਜਮ੍ਹਾ ਕਰਵਾਉਣ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 20 ਫਰਵਰੀ, 2021 ਨੂੰ ਚੋਣ ਪ੍ਰਕਿਰਿਆਂ ਖਤਮ ਹੋਣ ਤੱਕ ਲਾਗੂ ਰਹੇਗਾ।
ਇੱਕ ਹੋਰ ਹੁਕਮ ਰਾਹੀਂ ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਆਉਂਦੇ, ਨਗਰ ਕੌਂਸਲ/ਨਗਰ ਪੰਚਾਇਤਾਂ (ਪੱਟੀ/ਭਿੱਖੀਵਿੰਡ) ਦੇ ਅਧਿਕਾਰ ਖੇਤਰ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਵਾਲੇ ਦਿਨ ਮਿਤੀ 14 ਫਰਵਰੀ, 2021 ਅਤੇ ਗਿਣਤੀ ਵਾਲੇ ਦਿਨ ਮਿਤੀ 17 ਫਰਵਰੀ, 2021 ਨੂੰ “ਡਰਾਈ ਡੇਅ“ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੋਲ੍ਹਣ ਅਤੇ ਸ਼ਰਾਬ ਨੂੰ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ।ਇਹ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜ਼ਾਜਤ ਹੈ ‘ਤੇ ਵੀ ਪੂਰਨ ਤੌਰ ‘ਤੇ ਲਾਗੂ ਹੋਣਗੇ।