Close

District Magistrate directs strict compliance of ‘social distancing’ in the district.

Publish Date : 14/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਰਕਾਰੀ ਹਦਾਇਤਾਂ ਸਮੇਤ “ਸ਼ੋਸ਼ਲ ਡਿਸਟੈਂਸਿੰਗ” ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਜਾਰੀ
ਤਰਨ ਤਾਰਨ, 14 ਅਪ੍ਰੈਲ : 
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਦੀਆਂ ਸਮੂਹ ਇੰਡਸਟਰੀਅਲ ਯੂਨਿਟਾਂ, ਭੱਠਿਆਂ ਅਤੇ ਜ਼ਰੂਰੀ ਚੀਜਾਂ ਦੀਆਂ ਦੁਕਾਨਾਂ ਉੱਪਰ ਕੰਮ ਕਰਦੇ ਲੇਬਰ ਤੇ ਕਾਮਿਆਂ ਵੱਲੋਂ ਕੋਵਿਡ-19 ਦੇ ਸਬੰਧ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਸਮੇਤ “ਸ਼ੋਸ਼ਲ ਡਿਸਟੈਂਸਿੰਗ” ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਅਗਲੇ ਆਦੇਸ਼ਾਂ ਤੱਕ ਲਾਗੂ ਰਹੇਗਾ।
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਨੋਟੀਫਾਇਡ ਡਿਜ਼ਾਸਟਰ ਅਤੇ ਅਪਾਤਕਾਲੀਨ ਸਥਿਤੀ ਘੋਸ਼ਿਤ ਕੀਤਾ ਜਾ ਚੁੱਕਾ ਹੈ।ਇਸ ਸਬੰਧੀ ਜਿਲਾ ਤਰਨ ਤਾਰਨ ਵਿੱਚ ਕਰਫਿਊ ਲਗਾਇਆ ਗਿਆ ਹੈ। ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਇੰਡਸਟਰੀਅਲ ਯੂਨਿਟਾਂ, ਭੱਠਿਆਂ ਅਤੇ ਜਰੂਰੀ ਚੀਜਾਂ ਦੀਆਂ ਦੁਕਾਨਾਂ ਉੱਪਰ ਕੰਮ ਕਰਦੇ ਲੇਬਰ ਤੇ ਕਾਮਿਆਂ ਵਲੋਂ ਕੋਵਿਡ-19 ਦੇ ਸਬੰਧ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪ੍ਰਾਪਤ ਹੋਣ ਵਾਲੀਆਂ ਹਦਾਇਤਾਂ ਸਮੇਤ “ਸ਼ੋਸ਼ਲ ਡਿਸਟੈਂਸਿੰਗ”  ਦੀ ਸਖਤੀ ਨਾਲ ਪਾਲਣਾ ਕਰਨੀ ਜਰੂਰੀ ਹੈ ਤਾਂ ਜੋ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ।  
ਇਹ ਹੁਕਮ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ, ਸਮੂਹ ਉਪ ਮੰਡਲ ਮੈਜਿਸਟਰੇਟਸ, ਜਨਰਲ ਮੈਨੇਜਰ, ਜਿਲਾ ਉਦਯੋਗ ਕੇਂਦਰ, ਤਰਨ ਤਾਰਨ, ਜ਼ਿਲਾ ਖੁਰਾਕ ਤੇ ਸਪਲਾਈਜ ਕੰਟਰੋਲਰ, ਤਰਨ ਤਾਰਨ, ਸਹਾਇਕ ਲੇਬਰ ਕਮਿਸ਼ਨਰ, ਤਰਨ ਤਾਰਨ, ਸਮੂਹ ਤਹਿਸੀਲਦਾਰਾਂ ਅਤੇ ਸਮੂਹ ਨਗਰ ਪਾਲਿਕਾਵਾਂ/ਨਗਰ ਪੰਚਾਇਤਾਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ।
—————