District Magistrate issues ban on traffic for non-essential activities in urban areas of the district from 10 pm to 5 am
Publish Date : 02/12/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲੇ੍ਹ ਦੇ ਸ਼ਹਿਰੀ ਖੇਤਰਾਂ ਵਿੱਚ ਗੈਰ ਜ਼ਰੂਰੀ ਗਤੀਵਿਧੀਆਂ ਲਈ ਆਵਾਜਾਈ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
ਮਾਸਕ ਨਾ ਪਾਉਣ ਵਾਲੇ ਅਤੇ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਲਈ ਜੁਰਮਾਨਾ 500 ਤੋਂ ਵਧਾ ਕੇ ਕੀਤਾ 1000 ਰੁਪਏ
ਤਰਨ ਤਾਰਨ, 01 ਦਸੰਬਰ
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ 01 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲੇ੍ਹ ਦੇ ਸ਼ਹਿਰੀ ਖੇਤਰਾਂ ਵਿੱਚ ਗੈਰ ਜ਼ਰੂਰੀ ਗਤੀਵਿਧੀਆਂ ਲਈ ਆਵਾਜਾਈ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਰੂਰੀ ਗਤੀਵਿਧੀਆਂ ਜਿਵੇਂ ਕਿ ਇੰਡਸਟਰੀਆਂ `ਚ ਮਲਟੀਪਲ ਸ਼ਿਫਟ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਨੈਸ਼ਨਲ ਅਤੇ ਸਟੇਟ ਹਾਈਵੇਅ `ਤੇ ਵਿਅਕਤੀਆਂ ਅਤੇ ਸਮਾਨ ਦੀ ਆਵਾਜਾਈ, ਸਮਾਨ ਦੀ ਲੋਡਿੰਗ ਤੇ ਅਨਲੋਡਿੰਗ `ਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਹੋਟਲ, ਪ੍ਰਾੳਣਚਾਰੀ ਸੇਵਾਵਾਂ, ਰੈਸਟੋਰੈਂਟ ਤੇ ਮੈਰਿਜ ਪੈਲੇਸ, ਸ਼ੌਪਿੰਗ ਮਾਲਜ਼, ਮਲਟੀਪਲੈਕਸ ਸਮੇਤ ਰੈਸਟੋਰੈਂਟ ਅਤੇ ਹੋਟਲ ਰਾਤ 9:30 ਵਜੇ ਤੱਕ ਬੰਦ ਕਰਨਾ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਘੱਟੋ-ਘੱਟ 6 ਫੱੁਟ ਦੀ ਦੂਰੀ ਜ਼ਰੂਰ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਜਨਤਕ ਅਤੇ ਕੰਮ ਕਰਨ ਵਾਲੀਆਂ ਥਾਵਾਂ `ਤੇ ਮਾਸਕ ਦੀ ਵਰਤੋਂ ਲਾਜ਼ਮੀ, ਥੁੱਕਣ `ਤੇ ਮਨਾਹੀ ਅਤੇ ਹੱਥਾਂ ਨੂੰ ਵਾਰ-ਵਾਰ ਧੋਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਮਾਸਕ ਨਾ ਪਾਉਣ ਵਾਲੇ ਅਤੇ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਲਈ ਜੁਰਮਾਨਾ 500 ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹਦਾਇਤਾਂ ਤੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਆਈ. ਪੀ. ਸੀ. ਦੀ ਧਾਰਾ ਸੈਕਸ਼ਨ 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਤਹਿਤ ਬਣਦੀ ਕਾਰਵਾਈ ਆਰੰਭੀ ਜਾਵੇਗੀ।
——-