Close

District Magistrate issues guidelines for opening restaurants, hotels and other hospitality services

Publish Date : 24/06/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ
ਤਰਨ ਤਾਰਨ, 23 ਜੂਨ :
ਪੰਜਾਬ ਸਰਕਾਰ ਨੇ ਵੱਲੋਂ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹਣ ਲਈ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ਪੂਜਾ ਅਸਥਾਨ, ਹੋਟਲ, ਰੈਸਟੋਰੈਂਟ, ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਪੜਾਅਵਾਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸਰਕਾਰ ਨੇ ਹਰ ਤਰ੍ਹਾਂ ਦੀਆਂ ਪ੍ਰਾਹੁਣਚਾਰੀ ਸੇਵਾਵਾਂ ਖੋਲ੍ਹਣ ਦੀਆਂ ਸ਼ਰਤਾਂ ‘ਚ ਢਿੱਲ ਦਿੱਤੀ ਹੈ।
ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਹਿਲਾ ਜਾਰੀ ਹੁਕਮਾਂ ਵਿੱਚ ਸੋਧ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਰੈਸਟੋਰੈਂਟਾਂ ਨੂੰ ਰਾਤ 8 ਵਜੇ ਤੱਕ `ਡਾਈਨ-ਇਨ` (ਖਾਣਾ ਖਾਣ) ਦੀ ਛੋਟ ਦਿੱਤੀ ਹੈ, ਜਿਥੇ 50 ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਹੀ ਹੋਵੇਗੀ। ਮੈਨੇਜਮੇਂਟ ਸੇਵਾਵਾਂ ਪ੍ਰਦਾਨ ਕਰਨ ਲਈ ਤੈਅਸ਼ੁਦਾ ਹਦਾਇਤਾਂ (ਐਸਓਪੀਜ਼) ਦੀ ਪਾਲਣਾ ਕਰੇਗੀ, ਜਿਸ ਤਹਿਤ ਹੋਟਲਾਂ/ ਰੈਸਟੋਰੈਂਟਾਂ ਵਿੱਚ 50% ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਦੀ ਆਗਿਆ ਹੋਵੇਗੀ।
ਇਸ ਤੋਂ ਇਲਾਵਾ, ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲ੍ਹੇ ਰਹਿਣਗੇ ਪਰ ਹੋਟਲ ਮਹਿਮਾਨਾਂ ਦੇ ਨਾਲ ਨਾਲ ਬਾਹਰੋਂ ਆਏ ਵਿਅਕਤੀਆਂ ਲਈ ਵੀ ਸਮਾਂ ਰਾਤ 8 ਵਜੇ ਤੱਕ ਰਹੇਗਾ। ਹਾਲਾਂਕਿ ਹੋਟਲਾਂ ਦੀਆਂ ਬਾਰਾਂ ਬੰਦ ਰਹਿਣਗੀਆਂ ਪਰ ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਕਮਰਿਆਂ ਅਤੇ ਰੈਸਟੋਰੈਂਟਾਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ।
ਹੁਕਮਾਂ ਅਨੁਸਾਰ ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ `ਓਪਨ-ਏਅਰ` ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ਼ ਤੋਂ ਛੁੱਟ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ 10 ਗੁਣਾ 10 ਖੇਤਰ ਦੀ ਜ਼ਰੂਰਤ ਦੇ ਅਧਾਰ ‘ਤੇ ਲੋੜੀਂਦੀ ਸਮਾਜਕ ਦੂਰੀ ਦਾ ਪਾਲਣ ਕੀਤਾ ਜਾ ਸਕੇ।
ਬੈਨਕੁਏਟ ਹਾਲਾਂ/ਮੈਰਿਜ ਪੈਲੇਸਾਂ ਵਿੱਚ ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸ. ਓ. ਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਦਾ ਪ੍ਰਬੰਧਨ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਮੇਂ ਸਮੇਂ ਉਤੇ ਜਾਰੀ ਐਸ. ਓ. ਪੀਜ਼ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਇਹ ਹੁਕਮ 30 ਜੂਨ, 2020 ਤੱਕ ਲਾਗੂ ਰਹਿਣਗੇ।
——————–