District Magistrate issues new directions regarding Saturday, Sunday and Gazetted Holidays
Publish Date : 13/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਨੀਵਾਰ, ਐਤਵਾਰ ਤੇ ਗਜ਼ਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ
ਤਰਨ ਤਾਰਨ, 12 ਜੂਨ :
ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸ਼ਨੀਵਾਰ, ਐਤਵਾਰ ਅਤੇ ਹੋਰ ਗਜ਼ਟਿਡ ਛੁੱਟੀਆਂ ਵਾਲੇ ਦਿਨਾਂ ਲਈ ਨਵੀਂਆਂ ਹਦਾਇਤਾਂ ਜਾਰੀਆਂ ਕੀਤੀਆਂ ਹਨ।
ਜ਼ਿਲਾ ਮੈਜਿਸਟ੍ਰੇਟ ਨੇ ਨਵੇਂ ਦਿਸ਼ਾ ਨਿਰਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲੀਆਂ ਰਹਿਣਗੀਆਂ। ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲੀਆਂ ਰਹਿਣਗੀਆਂ। ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਤੇ ਗਜ਼ਟਿਡ ਛੁੱਟੀ ਨੂੰ ਇਹ ਸ਼ਾਮ 5 ਵਜੇ ਤੱਕ ਖੁੱਲੀਆਂ ਰਹਿਣਗੀਆਂ।
ਅੰਤਰ-ਜ਼ਿਲਾ ਆਵਾਜਾਈ ਈ-ਪਾਸ ਨਾਲ ਹੋ ਸਕੇਗੀ ਜਿਹੜਾ ਸਿਰਫ ਜ਼ਰੂਰੀ ਕੰਮਾਂ ਲਈ ਜਾਰੀ ਹੋਵੇਗਾ ਪਰ ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ। ਸੋਮਵਾਰ ਤੋਂ ਸੁੱਕਰਵਾਰ ਲਈ ਪਹਿਲਾਂ ਤੋਂ ਜਾਰੀ ਹਦਾਇਤਾਂ ਇੰਨ-ਬਿੰਨ ਲਾਗੂ ਰਹਿਣਗੀਆਂ। ਹਦਾਇਤਾਂ ਦੀ ਉਲੰਘਣਾ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਹੀ ਅਸੀਂ ਕਰੋਨਾ ਤੇ ਫਤਿਹ ਹਾਸਲ ਕਰ ਸਕਾਂਗੇ।
———