District Magistrate issues order to extend the ban on Covid-19 till August 16
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਸਬੰਧੀ ਲਾਗੂ ਪਾਬੰਦੀਆਂ 16 ਅਗਸਤ ਤੱਕ ਵਧਾਉਣ ਲਈ ਹੁਕਮ ਜਾਰੀ
ਤਰਨ ਤਾਰਨ, 12 ਅਗਸਤ :
ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 01 ਅਗਸਤ 2021 ਤੋਂ ਜਾਰੀ ਕੋਵਿਡ-19 ਸਬੰਧੀ ਪਾਬੰਦੀਆਂ ਨੂੰ 16 ਅਗਸਤ 2021 ਤੱਕ ਵਧਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ ਸਾਰੇ ਸਬੰਧਤ ਅਧਿਕਾਰੀ ਜ਼ਿਲ੍ਹੇ ਵਿੱਚ ਭਾਰਤ ਸਰਕਾਰ/ਰਾਜ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਜਿਵੇਂ ਕਿ ਘੱਟੋ ਘੱਟ 6 ਫੁੱਟ ਦੀ ਸਮਾਜਿਕ/ਸਰੀਰਕ ਦੂਰੀ ਦੇ ਨਿਯਮ (ਦੋ ਗਜ਼ ਦੀ ਦੂਰੀ), ਮਾਸਕ ਪਹਿਨਣਾ ਅਤੇ ਜਨਤਕ ਥਾਵਾਂ ਤੇ ਨਾ ਥੁੱਕਣਾ ਆਦਿ ਨੂੰ ਲਾਗੂ ਕਰਵਾਉਣ ਦੇ ਪਾਬੰਦ ਹੋਣਗੇ ।
ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਵਿਰੁੱਧ ਆਪਦਾ ਪ੍ਰਬੰਧਨ ਕਾਨੂੰਨ 2005 ਦੀ ਧਾਰਾ 51 ਤੋਂ 60 ਦੇ ਅਨੁਸਾਰ ਅਤੇ ਆਈ. ਪੀ. ਸੀ. ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਨੇ ਸਬੰਧਤ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਕੋਵਿਡ ਪ੍ਰੋਟੋਕਾਲ ਦਾ ਪਾਲਣਾ ਕਰਨੀ ਯਕੀਨੀ ਬਣਾਉਣ। ਉਨਾਂ ਨੇ ਲੋਕਾਂ ਨੂੰ ਵੀ ਜਨਤਕ ਥਾਂਵਾਂ ‘ਤੇ ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਨ ਅਤੇ ਵਾਰ ਵਾਰ ਹੱਥ ਧੋਂਦੇ ਰਹਿਣ ਦੀ ਅਪੀਲ ਕੀਤੀ ਹੈ।