Close

District magistrate orders for making temporary jails during curfew.

Publish Date : 08/04/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰਫ਼ਿਊ ਦੌਰਾਨ ਆਰਜ਼ੀ ਜ਼ੇਲ੍ਹਾਂ ਬਣਾਉਣ ਦੇ ਹੁਕਮ ਜਾਰੀ
ਤਰਨ ਤਾਰਨ, 8 ਅਪ੍ਰੈਲ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਇੱਕ ਵਿਸੇਸ਼ ਹੁਕਮ ਜਾਰੀ ਕਰਕੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ, ਚੋਹਲਾ ਸਾਹਿਬ, ਸ੍ਰੀ ਗੂਰੂ ਅਰਜਨ ਦੇਵ ਖੇਡ ਸਟੇਡੀਅਮ, ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੈਰੋਂ ਅਤੇ ਬਾਬਾ ਦੀਪ ਸਿੰਘ ਪਬਲਿਕ ਸਕੂਲ, ਪਹੁੰਵਿੰਡ ਨੂੰ 14 ਅਪ੍ਰੈਲ, 2020 ਤੱਕ ਆਰਜ਼ੀ/ਵਿਸ਼ੇਸ ਜ਼ੇਲ੍ਹ ਐਲਾਨਿਆ ਗਿਆ ਹੈ ਤਾਂ ਜੋ ਕਰਫਿਊ ਤੋੜ੍ਹਨ ਵਾਲੇ ਲੋਕਾਂ ਨੂੰ ਇੱਥੇ ਰੱਖਿਆ ਜਾ ਸਕੇ।
ਹੁਕਮ ਅਨੁਸਾਰ ਸੁਪਰਡੈਂਟ ਸਬ ਜੇਲ੍ਹ ਪੱਟੀ ਇਹਨਾਂ 4 ਆਰਜ਼ੀ/ਵਿਸ਼ੇਸ ਜ਼ੇਲ੍ਹਾਂ ਦੇ ਓਵਰਆਲ ਇੰਚਾਰਜ ਹੋਣਗੇ। ਐੱਸ. ਐੱਸ. ਪੀ. ਤਰਨ ਤਾਰਨ ਇਹਨਾਂ ਆਰਜ਼ੀ ਜੇਲ੍ਹਾਂ ਦੇ ਸੁਰੱਖਿਆ ਪ੍ਰਬੰਧਾਂ ਤੇ ਮੈਡੀਕਲ ਅਤੇ ਆਮ ਸਹੂਲਤਾਂ ਦੀ ਉਪਲੱਬਧਤਾਂ ਨੂੰ ਸਿਵਲ ਸਰਜਨ ਤਰਨ ਤਾਰਨ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ। 
ਉਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਕਰਫਿਊ ਕਰੋਨਾ ਵਾਇਰਸ ਦੇ ਚੱਲਦੇ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਲਗਾਇਆ ਗਿਆ ਹੈ ਅਤੇ ਸਾਰੇ ਲੋਕ ਇਸ ਦਾ ਸਖ਼ਤੀ ਨਾਲ ਪਾਲਣ ਕਰਨ। ਉਨਾਂ ਨੇ ਕਿਹਾ ਕਿ ਕਰੋਨਾ ਦੇ ਖਤਰੇ ਤੋਂ ਬਚਾਓ ਦਾ ਇੱਕੋ-ਇੱਕ ਤਰੀਕਾ ਘਰਾਂ ਵਿੱਚ ਰਹਿਣਾ ਹੈ ਅਤੇ ਲੋਕ ਪ੍ਰਸ਼ਾਸਨ ਦੀ ਅਪੀਲ ਨੂੰ ਮੰਨਦੇ ਹੋਏ ਆਪਣੇ ਘਰਾਂ ਦੇ ਅੰਦਰ ਹੀ ਰਹਿਣ।    
—————