District Magistrate Orders issued to close shops / markets / liquor shops on May 26 in Tarn Taran district

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ 26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ
ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ
ਤਰਨ ਤਾਰਨ, 25 ਮਈ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਕੋਵਿਡ-19” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ।ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ ਸਥਿਤੀ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ।ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲੋਕਡਾਊਨ ਘੋਸ਼ਿਤ ਕੀਤਾ ਗਿਆ ਹੈ ਅਤੇ ਜਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦੁਕਾਨਾਂ ਖੋਲ੍ਹਣ ਸਬੰਧੀ ਛੋਟ ਦਿੱਤੀ ਗਈ ਹੈ।
ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ ਅਤੇ ਸਮੂਹ ਉੱਪ-ਮੰਡਲ ਮੈਜਿਸਟਰੇਟਜ਼, ਜਿਲ੍ਹਾ ਤਰਨ ਤਾਰਨ ਪਾਸੋਂ ਪ੍ਰਾਪਤ ਹੋਈ ਰਿਪੋਰਟ ਦੇ ਅਨੁਸਾਰ ਮਿਤੀ 26 ਮਈ, 2020 ਨੂੰ ਸ੍ਰੀ ਗੁਰੂੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਦਿਹਾੜੇ ‘ਤੇ ਜਿਲ੍ਹਾ ਤਰਨ ਤਾਰਨ ਦੇ ਬਜਾਰਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਣ ਦਾ ਖਦਸ਼ਾ ਹੈ ਅਤੇ ਜ਼ਿਆਦਾ ਭੀੜ ਹੋਣ ਕਰਕੇ ਕੋਵਿਡ-19 ਦੇ ਦੁਸ਼-ਪ੍ਰਭਾਵਾਂ ਕਰਕੇ ਕਰੋਨਾ ਵਾਇਰਸ ਦੇ ਫੈਲਣ ਦਾ ਡਰ ਹੈ।ਇਸ ਲਈ ਲੋਕਾਂ ਦੇ ਭਾਰੀ ਇਕੱਠ ਨੂੰ ਰੋਕਣ ਲਈ ਇਸ ਦਿਨ ਜਿਲ੍ਹਾ ਤਰਨ ਤਾਰਨ (ਸ਼ਹਿਰੀ ਅਤੇ ਪੇਂਡੂ ਖੇਤਰ) ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ/ਸ਼ਰਾਬ ਦੇ ਠੇਕੇ ਬੰਦ ਕੀਤੇ ਜ਼ਰੂਰੀ ਹਨ।
ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. ਏ. ਐੱਸ. ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕਾਂ ਨੂੰ ਕੋਵਿਡ-19 ਦੇ ਦੁਸ਼-ਪ੍ਰਭਾਵ ਤੋਂ ਬਚਾਉਣ ਲਈ 26 ਮਈ, 2020 ਨੂੰ ਜ਼ਿਲ੍ਹਾ ਤਰਨ ਤਾਰਨ (ਸ਼ਹਿਰੀ ਅਤੇ ਪੇਂਡੂ ਖੇਤਰ) ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
————