Close

District Magistrate orders lifting of night curfew and Sunday lockdown

Publish Date : 03/10/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ ਮੈਜਿਸਟ੍ਰੇਟ ਵੱਲੋਂ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲੌਕਡਾਊਨ ਖਤਮ ਕਰਨ ਦੇ ਆਦੇਸ਼
ਕੋਵਿਡ-19 ਮਹਾਂਮਰੀ ਦੇ ਮੱਦੇਨਜ਼ਰ ਅਨਲਾੱਕ 5.0 ਤਹਿਤ ਸੋਧੇ ਦਿਸ਼ਾ ਨਿਰਦੇਸ਼ ਜਾਰੀ
ਤਰਨ ਤਾਰਨ, 02 ਅਕਤੂਬਰ :
ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਧਾਰਾ 144 ਤਹਿਤ ਕੋਵਿਡ-19 ਮਹਾਂਮਰੀ ਦੇ ਮੱਦੇਨਜ਼ਰ ਅਨਲਾੱਕ 5.0 ਤਹਿਤ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਨੋਟੀਫਾਈ ਕੀਤੇ ਗਏ ਕੋਨਟੇਟਮੈਂਟ ਜੋਨ ਅੰਦਰ 31 ਅਕਤੂਬਰ, 2020 ਤੱਕ ਲਾਕਡਾਊਨ ਬੰਦਿਸ਼ਾਂ ਜਾਰੀ ਰਹਿਣਗੀਆਂ। ਜਦ ਕਿ ਕੋਨਟੇਨਮੈਂਟ ਜੋਨ ਤੋਂ ਬਾਹਰ ਰਾਤ ਦਾ ਕਰਫਿਊ ਅਤੇ ਐਤਵਾਰ ਦਾ ਲਾੱਕਡਾਊਨ ਖਤਮ ਕਰ ਦਿੱਤਾ ਗਿਆ ਹੈ। ਇਸੇ ਤਰਾਂ ਕੋਨਟੇਨਮੈਂਟ ਜੋਨ ਤੋਂ ਬਾਹਰ ਦੁਕਾਨਾਂ ਆਦਿ ਦੇ ਖੁੱਲਣ ਬੰਦ ਹੋਣ ‘ਤੇ ਵੀ ਹੁਣ ਕੋਈ ਬੰਦਿਸ਼ ਨਹੀਂ ਹੋਵੇਗੀ।
ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ ਹੁਣ ਜ਼ਿਲੇ ਵਿੱਚ ਵਿਆਹ ਤੇ ਸਸਕਾਰ ਮੌਕੇ ਵਿਅਕਤੀਆਂ ਦੇ ਸ਼ਾਮਿਲ ਹੋਣ ਦੀ ਹੱਦ ਵਧਾ ਕੇ 100 ਕਰ ਦਿੱਤੀ ਹੈ। ਇਸ ਦੇ ਨਾਲ ਹੀ ਕਾਰ ਵਿੱਚ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਅਤੇ ਬੱਸਾਂ ਵਿੱਚ 50 ਫੀਸਦੀ ਸਵਾਰੀਆਂ ਦੀ ਸਮਰੱਥਾ ਵਿੱਚ ਵੀ ਢਿੱਲ ਦੇ ਦਿੱਤੀ ਹੈ ਬਸ਼ਰਤੇ ਸਫ਼ਰ ਦੌਰਾਨ ਤਾਕੀਆਂ ਖੁੱਲੀਆਂ ਹੋਣ ਅਤੇ ਯਾਤਰੀਆਂ ਦੇ ਮਾਸਕ ਪਾਇਆ ਹੋਵੇ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਮਾਸਕ ਪਹਿਨਣ ਦੀ ਲਾਜ਼ਮੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ।