• Social Media Links
  • Site Map
  • Accessibility Links
  • English
Close

District Magistrate orders reopening of other activities in areas outside the containment zones in an orderly manner.

Publish Date : 01/07/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲਣ ਦੇ ਹੁਕਮ ਜਾਰੀ
ਤਰਨ ਤਾਰਨ, 1 ਜੁਲਾਈ :
ਪੰਜਾਬ ਸਰਕਾਰ ਨੇ “ਅਨਲੌਕ-2” ਨੂੰ ਖੋਲਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜ਼ਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਟੇਨਮੈਂਟ ਜ਼ੋਨਾਂ ਲਾੱਕਡਾਊਨ ਜਾਰੀ ਰੱਖਦੇ ਹੋਏ 31 ਜੁਲਾਈ, 2020 ਤੱਕ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਰੇ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਰੋਕ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸ਼ਿਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ-ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ’ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।
ਇਸ ਤੋਂ ਇਲਾਵਾ, ਯਾਤਰੀ ਰੇਲ ਗੱਡੀਆਂ ਅਤੇ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ਼ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸ਼ਾਨਦੇਹੀ ਅਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐਸ.ਓ.ਪੀ.ਜ਼ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ।ਉਨਾਂ ਕਿਹਾ ਕਿ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਅਤੇ ਸਿਹਤ ਦੇ ਉਦੇਸ਼ਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਹਨਾਂ ਕਿਹਾ ਕਿ ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ / ਅੰਤਮ ਰਸਮਾਂ ਵਿਚ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਜਨਤਕ ਥਾਵਾਂ ਤੇ ਥੁੱਕਣਾ ਪੂਰੀ ਤਰਾਂ ਵਰਜਿਤ ਹੈ ਅਤੇ ਜੁਰਮਾਨੇ ਨਾਲ ਸਜ਼ਾ ਯੋਗ ਹੈ। ਜਨਤਕ ਥਾਵਾਂ ’ਤੇ ਸ਼ਰਾਬ, ਪਾਨ, ਗੁਟਕਾ, ਤੰਬਾਕੂ ਆਦਿ ਦੀ ਵਰਤੋਂ ਵਰਜਿਤ ਹੈ। ਹਾਲਾਂਕਿ, ਇਨਾਂ ਚੀਜ਼ਾਂ ਦੀ ਵਿਕਰੀ ’ਤੇ ਕੋਈ ਰੋਕ ਨਹੀਂ ਹੋਵੇਗੀ।
ਉਨਾਂ ਦੱਸਿਆ ਕਿ ਪੂਜਾ ਸਥਾਨ / ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲੇ ਰਹਿਣਗੇ। ਪੂਜਾ ਦੇ ਸਮੇਂ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ ਅਤੇ ਇਸ ਲਈ ਪੂਜਾ ਦਾ ਸਮਾਂ ਉਸ ਅਨੁਸਾਰ ਨਿਯਤ ਕੀਤਾ ਜਾਵੇ। ਇਨਾਂ ਥਾਵਾਂ ਦੇ ਪ੍ਰਬੰਧਨ, ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਆਗਿਆ ਹੈ। ਧਾਰਮਿਕ ਸਥਾਨਾਂ ਵੀ ਐਸ. ਓ. ਪੀ. ਮੁਤਾਬਕ ਕਾਰਜਸ਼ੀਲ ਹੋਣਗੇ।
ਇਸੇ ਤਰਾਂ, ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਰੈਸਟੋਰੈਂਟ ਵਿਚ ਆਬਕਾਰੀ ਵਿਭਾਗ ਦੀ ਮਨਜ਼ੂਰੀ ਹੋਵੇ ਤਾਂ ਸ਼ਰਾਬ ਵਰਤਾਇਆ ਜਾ ਸਕਦਾ ਹੈ । ਹਾਲਾਂਕਿ, ਬਾਰਾਂ ਬੰਦ ਰਹਿਣਗੀਆਂ। ਪ੍ਰਬੰਧਨ ਐਸਓਪੀਜ਼ ਦੀ ਪਾਲਣਾ ਕਰੇਗਾ।
ਉਹਨਾਂ ਅੱਗੇ ਕਿਹਾ ਕਿ ਹੋਟਲਾਂ ਵਿੱਚ ਰੈਸਟੋਰੈਂਟਾਂ ਨੂੰ ਬਫ਼ੇ ਸਮੇਤ ਖਾਣਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚ ਉਨਾਂ ਦੇ ਬੈਠਣ ਦੀ ਸਮਰੱਥਾ ਦਾ 50% ਜਾਂ 50 ਮਹਿਮਾਨ, ਜੋ ਵੀ ਘੱਟ ਹੋਵੇ, ਦੀ ਆਗਿਆ ਹੋਵੇਗੀ। ਇਹ ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲੇ ਰਹਿਣਗੇ ਪਰ ਹੋਟਲ ਦੇ ਮਹਿਮਾਨਾਂ ਅਤੇ ਬਾਹਰੋਂ ਆਏ ਵਿਅਕਤੀਆਂ ਲਈ ਰਾਤ 9 ਵਜੇ ਤੱਕ ਦਾ ਸਮਾਂ ਹੋਵੇਗਾ। ਬਾਰ ਬੰਦ ਰਹਿਣਗੇ। ਹਾਲਾਂਕਿ, ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਸ਼ਰਾਬ ਕਮਰਿਆਂ ਅਤੇ ਰੈਸਟੋਰੈਂਟਾਂ ਵਿੱਚ ਵਰਤਾਈ ਜਾ ਸਕਦੀ ਹੈ।
ਰਾਤ ਦਾ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ਼ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਮਹਿਮਾਨਾਂ ਨੂੰ ਫਲਾਇਟ/ਰੇਲ ਰਾਹੀਂ ਉਨਾਂ ਦੇ ਯਾਤਰਾ ਦੇ ਕਾਰਜਕ੍ਰਮ ਦੇ ਅਧਾਰ ‘ਤੇ ਰਾਤ 10 ਵਜੇ ਤੋਂ 5 ਵਜੇ ਦੇ ਵਿਚਕਾਰ ਹੋਟਲ ਦੇ ਅਹਾਤੇ ਵਿੱਚ ਦਾਖ਼ਲ ਹੋਣ ਅਤੇ ਛੱਡਣ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਕਰਫਿਊ ਦੇ ਘੰਟਿਆਂ ਦੌਰਾਨ ਇਨਾਂ ਮਹਿਮਾਨਾਂ ਦੀ ਇੱਕ ਵਾਰ ਗਤੀਵਿਧੀ ਲਈ ਹਵਾਈ/ਰੇਲ ਟਿਕਟ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਟਲ ਦੀ ਬੁਕਿੰਗ ਹੋਟਲ ਆਉਣ ਅਤੇ ਜਾਣ ਲਈ ਕਰਫਿਊ ਪਾਸ ਵਜੋਂ ਕੰਮ ਕਰੇਗੀ।
ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ ‘ਓਪਨ-ਏਅਰ’ ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ। ਕੈਟਰਿੰਗ ਸਟਾਫ਼ ਨੂੰ ਮਿਲਾ ਕੇ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ “10 ਗੁਣਾ 10” ਖੇਤਰ ਦੀ ਜ਼ਰੂਰਤ ਦੇ ਅਧਾਰ ‘ਤੇ ਲੋੜੀਂਦੀ ਸਮਾਜਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।
ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 8.00 ਵਜੇ ਤੱਕ ਖੋਲਣ ਦੀ ਆਗਿਆ ਹੈ। ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲੇ ਰਹਿਣਗੇ। ਹਾਲਾਂਕਿ, ਭੀੜ-ਭੜੱਕੇ ਤੋਂ ਬਚਾਅ ਲਈ ਮੁੱਖ ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਤੇ ਰੇਹੜੀ ਬਜ਼ਾਰਾਂ ਅਤੇ ਹੋਰ ਭੀੜ ਵਾਲੀਆਂ ਥਾਵਾਂ ’ਤੇ ਸਥਿਤ ਦੁਕਾਨਾਂ ਲਈ ਜ਼ਿਲਾ ਅਧਿਕਾਰੀ ਆਪਣੀ ਮਰਜ਼ੀ ਵਰਤ ਸਕਦੇ ਹਨ। ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸਓਪੀਜ਼ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲਣ ਦੀ ਆਗਿਆ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲਾ ਰਹਿਣ ਦਿੱਤਾ ਜਾਵੇਗਾ। ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲੇ ਰਹਿਣਗੇ। ਐਤਵਾਰ ਨੂੰ ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਰਾਜ ਦੇ ਸਿਹਤ ਵਿਭਾਗ ਦੇ ਐਸਓਪੀਜ਼ ਅਨੁਸਾਰ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸ਼ਕਾਂ ਦੇ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲਣ ਦਿੱਤਾ ਜਾਵੇਗਾ। ਉਦਯੋਗਾਂ ਅਤੇ ਉਦਯੋਗਿਕ ਅਦਾਰਿਆਂ, ਨਿਰਮਾਣ ਕਾਰਜਾਂ ਆਦਿ ਦੀ ਆਗਿਆ ਹੋਵੇਗੀ। ਉਨਾਂ ਕਿਹਾ ਕਿ ਅੰਤਰਰਾਜੀ ਅਤੇ ਰਾਜ ਵਿੱਚ ਬੱਸਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਪਾਬੰਦੀ ਦੇ ਆਗਿਆ ਦਿੱਤੀ ਜਾਏਗੀ ਅਤੇ ਟਰਾਂਸਪੋਰਟ ਵਾਹਨ ਬੈਠਣ ਲਈ ਸਾਰੀਆਂ ਸੀਟਾਂ ਦੀ ਵਰਤੋਂ ਕਰ ਸਕਣਗੇ।
ਉਨਾਂ ਕਿਹਾ ਕਿ ਉਦਯੋਗਾਂ ਅਤੇ ਹੋਰ ਅਦਾਰਿਆਂ ਨੂੰ ਉਨਾਂ ਦੇ ਕੰਮਕਾਜ ਲਈ ਵੱਖਰੀ ਆਗਿਆ ਦੀ ਲੋੜ ਨਹੀਂ ਪਵੇਗੀ। ਸਾਰੇ ਕਰਮਚਾਰੀਆਂ ਨੂੰ ਆਗਿਆ ਦਿੱਤੇ ਘੰਟਿਆਂ ਦੌਰਾਨ ਬਿਨਾਂ ਕਿਸੇ ਪਾਸ ਤੋਂ ਗਤੀਵਿਧੀ ਦੀ ਇਜਾਜ਼ਤ ਦਿੱਤੀ ਜਾਏਗੀ ਜਿਵੇਂ ਕਿ ਵੱਖ-ਵੱਖ ਅਦਾਰਿਆਂ ਲਈ ਉਪਰੋਕਤ ਪੈਰੇ ਵਿਚ ਦੱਸਿਆ ਗਿਆ ਹੈ। ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜੀ ਅਤੇ ਰਾਜ ਵਿੱਚ ਆਵਾਜਾਈ ਲਈ ਕੋਈ ਰੋਕ ਨਹੀਂ ਹੋਵੇਗੀ ਅਤੇ ਅਜਿਹੀ ਗਤੀਵਿਧੀ ਲਈ ਵੱਖਰੀ ਆਗਿਆ/ਮਨਜ਼ੂਰੀ/ਪਰਮਿਟ ਦੀ ਲੋੜ ਨਹੀਂ ਹੋਵੇਗੀ। ਅੰਤਰ-ਰਾਜ ਯਾਤਰੀਆਂ ਲਈ ਕੋਵਾ-ਐਪ ਅਤੇ ਸਵੈ-ਤਿਆਰ ਕੀਤੇ ਪਾਸ ਦੀ ਵਰਤੋਂ ਲਾਜ਼ਮੀ ਹੋਵੇਗੀ।
ਸਮਾਜਿਕ ਦੂਰੀ ਬਣਾਈ ਰੱਖਣ ਨੂੰ ਜ਼ਰੂਰੀ ਦੱਸਦਿਆਂ ਉਨਾਂ ਕਿਹਾ ਕਿ ਸਾਰੀਆਂ ਗਤੀਵਿਧੀਆਂ ਲਈ ਘੱਟੋ-ਘੱਟ 6 ਫੁੱਟ ਦੂਰੀ (ਦੋ ਗਜ਼ ਕੀ ਦੂਰੀ) ਹਮੇਸ਼ਾ ਰੱਖੀ ਜਾਵੇ। ਇਸ ਅਨੁਸਾਰ, ਜੇ ਕਿਸੇ ਗਤੀਵਿਧੀ ਕਾਰਨ ਭੀੜ ਹੁੰਦੀ ਹੈ, ਤਾਂ ਸਟੇਗਰਿੰਗ, ਰੋਟੇਸ਼ਨ, ਦਫਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਤਬਦੀਲੀ ਆਦਿ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਸਮਾਜਿਕ ਦੂਰੀਆਂ ਦੇ ਸਿਧਾਂਤਾਂ ਨਾਲ ਸਮਝੌਤਾ ਨਾ ਕੀਤਾ ਜਾਵੇ। ਕੰਮ ਕਰਨ ਵਾਲੇ ਸਥਾਨਾਂ ਸਮੇਤ ਜਨਤਕ ਥਾਵਾਂ ’ਤੇ ਸਾਰੇ ਵਿਅਕਤੀਆਂ ਦੁਆਰਾ ਮਾਸਕ ਪਹਿਨਣੇ ਲਾਜ਼ਮੀ ਹੋਣਗੇ ਅਤੇ ਇਸ ‘ਤੇ ਸਖ਼ਤੀ ਨਾਲ ਨਿਗਰਾਨੀ ਅਤੇ ਅਮਲ ਕੀਤਾ ਜਾਣਾ ਚਾਹੀਦਾ ਹੈ।
ਰਾਜ ਸਰਕਾਰ ਨੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਰੋਗਯਾ ਸੇਤੂ ਐਪ ਇਨਸਟੋਲ ਕਰਨ। ਇਸੇ ਤਰਾਂ ਲੋਕਾਂ ਨੂੰ ਵੀ ਜ਼ਿਲਾ ਅਧਿਕਾਰੀਆਂ ਦੁਆਰਾ ਇਸ ਐਪਲੀਕੇਸ਼ਨ ਨੂੰ ਇਨਸਟੋਲ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਆਪਣੀ ਸਿਹਤ ਦੀ ਸਥਿਤੀ ਨੂੰ ਨਿਯਮਤ ਤੌਰ ’ਤੇ ਐਪ ’ਤੇ ਅਪਡੇਟ ਕਰਨ ਦੀ ਸਲਾਹ ਦਿੱਤੀ ਗਈ ਹੈ। ਇਨਾਂ ਦਿਸ਼ਾ-ਨਿਰਦੇਸ਼ਾਂ ਅਤੇ ਲਾਕਡਾਊਨ ਉਪਾਵਾਂ ਦੀ ਕਿਸੇ ਵੀ ਤਰਾਂ ਦੀ ਉਲੰਘਣਾ ਨੂੰ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਅਧੀਨ, ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਸਜ਼ਾ ਦਿੱਤੀ ਜਾਏਗੀ।
————