Close

District Magistrate Tarn Taran complete ban on the use of fireworks before and after the stipulated time

Publish Date : 25/10/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਨਿਰਧਾਰਿਤ ਸਮੇਂ ਤੋਂ ਪਹਿਲਾ ਤੇ ਬਾਅਦ ਵਿੱਚ
ਆਤਿਸ਼ਬਾਜ਼ੀ ਤੇ ਪਟਾਕਿਆਂ ਨੂੰ ਚਲਾਉਣ ‘ਤੇ ਲਗਾਈ ਮੁਕੰਮਲ ਪਾਬੰਦੀ
ਤਰਨ ਤਾਰਨ, 25 ਅਕਤੂਬਰ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਮਿਤੀ 27 ਅਕਤੂਬਰ, 2019 (ਦਿਵਾਲੀ ਵਾਲੇ ਦਿਨ) ਅਤੇ ਮਿਤੀ 12 ਨਵੰਬਰ, 2019 (ਗੁਰਪੁਰਬ ਦੇ ਦਿਨ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ, ਕਿਸ੍ਰਮਿਸ ਵਾਲੇ ਦਿਨ ਮਿਤੀ 25 ਦਸੰਬਰ, 2019 ਅਤੇ ਨਵਾਂ ਸਾਲ ਮਿਤੀ 31 ਦਸੰਬਰ, 2019 ਦੀ ਰਾਤ 11:55 ਤੋਂ ਸਵੇਰੇ 12:30 ਤੱਕ ਦੇ ਸਮੇਂ ਤੋਂ ਪਹਿਲਾ ਅਤੇ ਬਾਅਦ ਵਿੱਚ ਆਤਿਸ਼ਬਾਜ਼ੀ ਚਲਾਉਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।ਇਸ ਤੋਂ ਇਲਾਵਾ ਸਾਈਲੈਂਸ ਜ਼ੋਨ ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿੱਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲ਼ੈਂਸ ਜ਼ੋਨ ਐਲਾਨਿਆਂਾ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਵਿੱਚ ਆਤਿਸ਼ਬਾਜ਼ੀ/ਪਟਾਕਿਆਂ ਨੂੰ ਚਲਾਉਣ ਚਲਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।ਪਾਬੰਦੀ ਦੇ ਇਹ ਹੁਕਮ ਤੁਰੰਤ ਲਾਗੂ ਹੋਣਗੇ।
————–