District Magistrate Tarn Taran issues restriction order
Publish Date : 03/05/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਪਾਬੰਦੀ ਦੇ ਹੁਕਮ ਜਾਰੀ
ਤਰਨ ਤਾਰਨ, 3 ਮਈ :
ਜਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਦੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਏ ਜ਼ਿਲਾ ਤਰਨ ਤਾਰਨ ਦੀ ਹਦੂਦ ਅਧੀਨ ਕੋਵਿਡ-19 ਮਹਾਂਮਾਰੀ ਦੇ ਫੈਲਣ ਦੇ ਖਤਰੇ ਨੂੰ ਰੋਕਣ ਲਈ ਪਬਲਕਿ ਨੂੰ ਨਜਾਇਜ ਤੌਰ ‘ਤੇ ਸੜਕਾਂ/ਗਲੀਆਂ/ਬਜਾਰਾਂ ਅਤੇ ਜਨਤਕ ਸਥਾਨਾਂ ‘ਤੇ ਘੁੰਮਣ ਫਿਰਨ ਅਤੇ ਦੋ ਪਹੀਆਂ/ਤਿੰਨ ਪਹੀਆਂ/ਚਾਰ ਪਹੀਆਂ ਵਾਹਨਾਂ ਦੀ ਬਿਨ੍ਹਾਂ ਕਰਫਿਊ ਪਾਸ ਦੇ ਵਰਤੋਂ ਕਰਨ ਅਤੇ ਬੱਚਿਆਂ ਨੂੰ ਬਜ਼ਾਰਾਂ ਵਿੱਚ ਲੈ ਕੇ ਆਉਣ ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ ਅਗਲੇ ਆਦੇਸ਼ਾਂ ਤੱਕ ਜਾਰੀ ਰਹਿਣਗੇ।
—————-