Close

District Mission Team , headed by Deputy Commissioner , to review the progress of the campaign to eradicate the drug.

Publish Date : 31/10/2019
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ
ਤਰਨ ਤਾਰਨ, 31 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਿਸ਼ਨ ਟੀਮ ਦੀ ਵਿਸ਼ੇਸ ਮੀਟਿੰਗ ਹੋਈ।ਇਸ ਦੌਰਾਨ ਸਿਵਲ ਸਰਜਨ ਡਾ. ਅਨੂਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ, ਐੱਸ. ਪੀ. ਹੈੱਡਕੁਆਟਰ ਸ੍ਰੀ ਗੌਰਵ ਤੂਰਾ,  ਐੱਸ. ਪੀ. (ਡੀ) ਸ੍ਰੀ ਜੇ. ਐੱਸ. ਵਾਲੀਆਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸੁਰਿੰਦਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ, ਸ੍ਰੀ ਰਾਜੇਸ਼ ਸ਼ਰਮਾ, ਅਤੇ ਐੱਸ. ਡੀ. ਐੱਮ. ਪੱਟੀ ਡਾ. ਅਮਿਤ ਮਹਾਜਨ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਚੱਲ ਰਹੇ 10 “ਓਟ” ਕਲੀਨਿਕਾਂ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ 12,281 ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 10 “ਓਟ ਕਲੀਨਿਕ”, ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ, ਖੇਮਕਰਨ, ਸੁਰ ਸਿੰਘ, ਕੈਰੋਂ, ਕਸੇਲ, ਮੀਆਂਵਿੰਡ, ਸਰਹਾਲੀ ਅਤੇ ਠਰੂ (ਝਬਾਲ), ਤੋਂ ਇਲਾਵਾ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ ਭੱਗੂਪੁਰ (ਪੱਟੀ) ਵਿਖੇ ਚੱਲ ਰਹੇ ਹਨ।
 ਉਹਨਾਂ ਦੱਸਿਆ ਕਿ ਇਹਨਾਂ  “ਆਊਟ ਪੇਸੈਂਟ ਓਪੀਆਡ ਅਸਿਸਟਡ ਟਰੀਟਮੈਂਟ” ਕਲੀਨਿਕਾਂ ਵਿੱਚ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਡਾਕਟਰਾਂ ਵੱਲੋਂ ਆਪਣੀ ਹਾਜ਼ਰੀ ਵਿੱਚ ਰੋਜ਼ਾਨਾ ਮੁਫ਼ਤ ਦਵਾਈ ਦਿੱਤੀ ਜਾਂਦੀ ਹੈ। ਉੁਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੇ ਗਏ “ਡੈਪੋ” ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਜ਼ਿਲੇ ਵਿਚ ਹੁਣ ਤੱਕ ਲੱਗਭੱਗ 30 ਹਜ਼ਾਰ ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਹਨ 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਹਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਝੋਲਾ ਛਾਪ ਡਾਕਟਰਾਂ ‘ਤੇ ਛਾਪੇਮਾਰੀ ਕਰਕੇ ਉਹਨਾਂ ਦੀਆਂ ਦੁਕਾਨਾਂ ਬੰਦ ਕਰਵਾਈਆਂ ਜਾਣ ਅਤੇ ਐੱਫ਼. ਆਈ .ਆਰ. ਵੀ ਦਰਜ ਕਰਵਾਈ ਜਾਵੇ।
——————-