District residents can contact the helpline number 1100 regarding the services of Sewa Kendras: Deputy Commissioner

ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਨੇ ਸੰਪਰਕ : ਡਿਪਟੀ ਕਮਿਸ਼ਨਰ
ਤਰਨ ਤਾਰਨ, 10 ਮਾਰਚ
ਜ਼ਿਲ੍ਹੇ ਵਿੱਚ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਅੰਦਰ 440 ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ’ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ।
ਡਿਪਟੀ ਕਮਿਸ਼ਨਕ ਤਰਨ ਤਾਰਨ ਸੀ੍ ਰਾਹੁਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਅੰਦਰ ਕੁੱਲ 22 ਸੇਵਾ ਕੇਂਦਰ ਕਾਰਜਸ਼ੀਲ ਹਨ ਅਤੇ ਸੇਵਾ ਕੇਂਦਰ ਵਿਖੇ ਆਨਲਾਈਨ ਟੋਕਨ ਸੰਪਰਕ ਨੰਬਰ 98555-01076 ’ਤੇ ਵਟਸਐਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ 1076 ਡਾਇਲ ਕਰ ਕੇ ਘਰ ਬੈਠੇ 406 ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ’ਚ ਸੇਵਾਵਾਂ ਪ੍ਰਾਪਤ ਕਰਨ ’ਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ, ਫੀਡਬੈਕ ਲਈ ਹੈਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਿਸੇ ਵੀ ਵਿਭਾਗ ਨਾਲ ਸੰਬੰਧਤ ਸ਼ਿਕਾਇਤ ਜਾਂ ਸੁਝਾਅ ਲਈ ਵੀ 1100 ਹੈਲਪ ਲਾਈਨ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ।