Close

District residents to take part in “Mission Fateh” in the war against Covid-19

Publish Date : 11/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ”
ਕੋਵਿਡ-19 ਦੇ ਵਿਰੱੁਧ ਜੰਗ ਵਿੱਚ “ਮਿਸ਼ਨ ਫਤਿਹ” ‘ਚ ਭਾਗੀਦਾਰ ਬਣਨ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ
“ਮਿਸ਼ਨ ਫਤਿਹ” ਤਹਿਤ ਜ਼ਿਲ੍ਹਾ ਰੈਡ ਕਰੋਸ ਸੋਸਾਇਟੀ ਤੇ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵਿਸ਼ੇਸ਼ ਖੂਨ ਦਾਨ ਕੈਂਪ ਦਾ ਆਯੋਜਨ
ਤਰਨ ਤਾਰਨ, 11 ਜੂਨ :
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰੋਸ ਸੋਸਾਇਟੀ ਤੇ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵਿਸ਼ੇਸ਼ ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ, ਐਸ. ਡੀ. ਐਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਸੀਨੀਅਰ ਮੈਡੀਕਲ ਅਫਸਰ ਡਾ. ਇੰਦਰ ਮੋਹਨ ਗੁਪਤਾ, ਸ੍ਰੀ ਟੀ. ਐੱਸ. ਰਾਜਾ ਸਮਾਜ ਸੇਵਕ ਸ੍ਰੀ ਵਿਨੋਦ ਕੁਮਾਰ ਪੱਟੀ, ਡਾ. ਰੇਖਾ ਅਤੇ ਆਰੂਸ਼ ਭੱਲਾ ਤੋਂ ਇਲਾਵਾ ਹੋਰ ਪਤਵੰਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਖੂਨਦਾਨ ਕਰਨ ਵਾਲੇ ਮਹਾਂਦਾਨੀਆਂ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੋਕੇ ‘ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋ ਵੱਡੀ ਸੇਵਾ ਹੈ, ਕਿਉਂਕਿ ਖੁਨਦਾਨ ਮਹਾਂਦਾਨ ਹੈ।ਜਿਸ ਨਾਲ ਕਈ ਕੀਮਤੀ ਜ਼ਿੰਦਗੀਆ ਨੂੰ ਬਚਾਇਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ।ਉਹਨਾਂ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰਾਂ ਦੀ ਕਮਜ਼ੋਰੀ ਨਹੀ ਆਉਦੀ ਬਲਕਿ ਮਨ ਨੂੰ ਇਕ ਸਤੁੰਸ਼ਟੀ ਮਿਲਦੀ ਹੈ ਕਿ ਅਸੀ ਇਹ ਦਾਨ ਕਰਕੇ ਇਕ ਲੋੜਵੰਦ ਵਿਅਕਤੀ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਹੈ।ਉਹਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸੰਕਟ ਦੀ ਇਸ ਘੜੀ ਵਿੱਚ ਵੀ ਜ਼ਿਲ੍ਹੇ ‘ਚ ਖੂਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ “ਮਿਸ਼ਨ ਫਤਿਹ’ ਅਧੀਨ ਵਿਸ਼ੇਸ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹਨਾਂ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਦੇ ਵਿਰੱੁਧ ਜੰਗ ਵਿੱਚ “ਮਿਸ਼ਨ ਫਤਿਹ” ‘ਚ ਭਾਗੀਦਾਰ ਬਣਨ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਆਪਣਾ ਸਹਿਯੋਗ ਦੇਣ।ਉਹਨਾਂ ਕਿਹਾ ਕਿ ਸਾਵਧਾਨੀਆਂ ਅਪਣਾਈਏ ਨਿੱਤ, ਕੋਰੋਨਾ ਤੋਂ ਪਾਈਏ ਜਿੱਤ। ਇਸ ਮਹਾਂਮਾਰੀ ਤੋਂ ਬਚਾਅ ਲਈ ਵਾਰ-ਵਾਰ ਹੱਥ ਧੋਵੋ, ਮਾਸਕ ਪਾਓ ਅਤੇ ਆਪਸੀ ਦੂਰੀ ਕਾਇਮ ਰਖੋ। ਸੁੱਰਖਿਅਤ ਰਹੋ, ਤੰਦਰੁਸਤ ਰਹੋ
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਬੱਲਡ ਟ੍ਰਾਸਫਿਊਜ਼ਨ ਖੂਨਦਾਨ ਕਰਨ ਨਾਲ ਸਿਰਫ਼ ਇੱਕ ਹੀ ਮਰੀਜ਼ ਨੂੰ ਨਹੀ ਬਲਕਿ ਚਾਰ ਮਰੀਜ਼ਾ ਨੂੰ ਫਾਇਦਾ ਮਿਲਦਾ ਹੈ ਕਿਉਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜਮਾ, ਆਰ. ਬੀ. ਸੀ., ਪਲੈਟਲੇਟ ਦੇ ਤੌਰ ‘ਤੇ ਅਤੇ ਹੀਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਦੇ ਹਨ।
—————-