Close

District Taran Taran twelfth result was excellent-District Education Officer

Publish Date : 25/05/2023
ਸ਼ਾਨਦਾਰ ਰਿਹਾ ਜ਼ਿਲ੍ਹਾ ਤਰਨ ਤਾਰਨ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ-ਜ਼ਿਲ੍ਹਾ ਸਿੱਖਿਆ ਅਫ਼ਸਰ 
 
ਸਸਸਸ ਖੇਮਕਰਨ ਦੀ ਵਿਦਿਆਰਥਣ ਵੰਸ਼ਿਕਾ ਕਪੂਰ ਮੈਰਿਟ ਸੂਚੀ ‘ ਸ਼ਾਮਲ 
 
ਜ਼ਿਲ੍ਹੇ ਦੇ ਕੁੱਲ 8 ਵਿਦਿਆਰਥੀ ਮੈਰਿਟ ਸੂਚੀ ‘ਚ
 
ਤਰਨ ਤਾਰਨ 24 ਮਈ :
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਦੀ ਯੋਗ ਅਗਵਾਈ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਜ਼ਿਲ੍ਹਾ ਤਰਨ ਤਾਰਨ ਦਾ ਸੀਨੀਅਰ ਸੈਕੰਡਰੀ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ ਨਤੀਜਾ ਸ਼ਾਨਦਾਰ ਰਿਹਾ । ਜ਼ਿਲ੍ਹੇ ਦੇ 8 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਜਿੰਨਾ ਵਿੱਚ ਬਿਹਤਰੀਨ ਪ੍ਰਦਰਸ਼ਨ ਦੁਹਰਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਕੰਨਿਆ ਦੀ ਵਿਦਿਆਰਥਣ ਵੰਸ਼ਿਕਾ ਕਪੂਰ ਨੇ 487  ਅੰਕ ਲੈਕੇ ਜ਼ਿਲ੍ਹੇ ਵਿੱਚੋਂ ਚੌਥਾ ਅਤੇ ਪੂਰੇ ਪੰਜਾਬ ਵਿੱਚੋਂ ਤੇਰਵਾਂ ਸਥਾਨ ਹਾਸਲ ਕੀਤਾ ਅਤੇ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਇਸੇ ਤਰਾਂ ਪ੍ਰਾਈਵੇਟ ਸੰਸਥਾਵਾਂ ਵਿੱਚੋ ਸੁਖਮਨਬੀਰ ਕੌਰ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਅਤੇ ਰਜਨੀ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇ 488 ਅੰਕ ਲੈਕੇ ਜ਼ਿਲ੍ਹੇ ਵਿੱਚੋਂ ਸਾਂਝੇ ਤੌਰ ਤੇ ਪਹਿਲਾ ਅਤੇ ਪੰਜਾਬ ਭਰ ਵਿੱਚੋਂ ਬਾਰ੍ਹਵਾਂ ਸਥਾਨ ਹਾਸਲ ਕੀਤਾ । ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਅਧਿਆਪਕ ਸਹਿਬਾਨ,  ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ  ਇਸ ਸ਼ਾਨਦਾਰ ਕਾਰਗੁਜਾਰੀ ਤੇ ਵਧਾਈ ਦਿੰਦਿਆਂ ਦੱਸਿਆ ਕਿ ਅਧਿਆਪਕ ਸਹਿਬਾਨ ਦੀ ਅਣਥੱਕ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਅਤੇ ਮਜ਼ਬੂਤ ਇਰਾਦਿਆਂ  ਨਾਲ ਇਹ ਮੁਕਾਮ ਹਾਸਿਲ ਕੀਤਾ ਹੈ ।  ਇਸ ਮੌਕੇ ਉਹਨਾਂ ਸਮੂਹ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ।  ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਵਿੱਚ ਸਿਮਰਨਜੋਤ ਕੌਰ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜਾਮਾਰਾਏ, ਜਸਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ, ਅਤੇ ਮਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀ ਸ਼ਾਮਲ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਗੁਰਬਚਨ ਸਿੰਘ ਲਾਲੀ ਨੇ ਚੰਗੇ ਅੰਕ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।