Close

District Tarn Taran Entrepreneurs Participate Online in Progressive Punjab Investment Summit-2021

Publish Date : 27/10/2021
DC

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2021 ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਉਦਯੋਗਪਤੀਆਂ ਨੇ ਕੀਤੀ ਆੱਨਲਾਈਨ ਸਿ਼ਰਕਤ
ਜ਼ਿਲ੍ਹਾ ਤਰਨ ਤਾਰਨ ਵਿੱਚ ਨਿਵੇਸ਼ਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਤਰਨ ਤਾਰਨ, 26 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2021 ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਜ਼ਿਲ੍ਹੇ ਦੇ ਉਦਯੋਗਪਤੀਆਂ ਨੇ ਆਨਲਾਈਨ ਸਿ਼ਰਕਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸੰਮੇਲਨ ਨਾਲ ਜ਼ੁੜ ਕੇ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਇਸ ਸੰਮੇਲਨ ਵਿੱਚ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿਚ ਉਦਯੋਗਾਂ ਲਈ ਬਹੁਤ ਹੀ ਸਾਜਗਾਰ ਮਹੌਲ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦਾ ਬੁਨਿਆਦੀ ਢਾਂਚਾ, ਸ਼ਾਨਦਾਰ ਕੰਮ ਸੱਭਿਆਚਾਰ ਅਤੇ ਸਰਕਾਰ ਦੀਆਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੀਆਂ ਨੀਤੀਆਂ ਕਾਰਨ ਰਾਜ ਵਿਚ ਵੱਡੇ ਪੱਧਰ ‘ਤੇ ਨਿਵੇਸ਼ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨਿਵੇਸ਼ਕਾਂ ਦੀ ਹਰ ਪ੍ਰਕਾਰ ਨਾਲ ਮੱਦਦ ਕਰਦੀ ਹੈ ਅਤੇ ਇਸ ਲਈ ਇਨਵੈਸਟ ਪੰਜਾਬ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਜਜ਼ਬੇ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਇਸ ਸਮਾਗਮ ਵਿੱਚ ਆੱਨਲਾਈਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਿ਼ਲ੍ਹੇ ਦੇ ਉਦਯੋਗਪਤੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਨੂੰ ਹੋਰ ਅੱਗੇ ਲੈ ਜਾਣ ਲਈ ਕੀਤੇ ਉਪਰਾਲੇ ਵਪਾਰੀ ਵਰਗ ਲਈ ਸਾਰਥਕ ਸਾਬਿਤ ਹੋਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਉਤਮ ਪਲੇਟਫਾਰਮ ਪ੍ਰਦਾਨ ਕਰਦਾ ਹੈ ਅਤੇ ਅਨੁਕੂਲ ਵਾਤਾਵਰਣ ਪ੍ਰਣਾਲੀ ਸੂਬੇ ਵਿੱਚ ਉਦਯੋਗਾਂ ਦੀ ਖੁਸ਼ਹਾਲੀ ਵਿੱਚ ਬਹੁਤ ਸਹਿਯੋਗ ਕਰਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਅਤੇ ਲੋਕਪੱਖੀ ਪਹਿਲਕਦਮੀਆਂ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਪੱਖੋਂ ਉੱਭਰਦਾ ਸੂਬਾ ਬਣਾ ਦਿੱਤਾ ਹੈ।
ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਉਦਯੋਗ ਨੂੰ ਦਿੱਤੀਆ ਜਾਣ ਵਾਲੀਆ ਸੁਵਿਧਾਵਾਂ ਨੂੰ ਜ਼ਿਲ੍ਹਾ ਤਰਨ ਤਾਰਨ ਅੰਦਰ ਇੰਨ-ਬਿੰਨ੍ਹ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਦੇਸ਼ ਅਤੇ ਸੂਬੇ ਦੀ ਇੰਡਸ਼ਟਰੀਜ਼ ਮਜ਼ਬੂਤ ਹੋਵੇਗੀ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਮਿਲਣਗੇ। ਉਨਾਂ ਕਿਹਾ ਕਿ ਜ਼ਿਲੇ੍ਹ ’ਚ ਕਾਰੋਬਾਰ ਸਥਾਪਤ ਕਰਨ ਲਈ ਨਿਵੇਸ਼ਕਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਇਆ ਜਾਵੇਗਾ ਕਿ ਜ਼ਿਲ੍ਹੇ ਦੇ ਉਦਯੋਗਪਤੀਆਂ ਜਾਂ ਨਵੇਂ ਨਿਵੇਸ਼ਕਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਉਦਯੋਗ ਵਿਭਾਗ ਦੇ ਅਧਕਿਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਉਦਯੋਗਪਤੀ ਨੂੰ ਕੋਈ ਮੁਸ਼ਕਿਲ ਨਾ ਆਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਇਕ ਜ਼ਿਲ੍ਹਾ ਇੱਕ ਉਤਪਾਦ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਨਾਸ਼ਪਾਤੀ ਨੂੰ ਚੁਣਿਆ ਗਿਆ ਹੈ, ਇਸ ਲਈ ਨਾਸ਼ਪਾਤੀ ਨਾਲ ਸਬੰਧਤ ਸਨਅਤ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ, ਪਰ ਕਿਸੇ ਵੀ ਕਿਸਮ ਦੀ ਸਨੱਅਤ ਲਗਾਉਣ ਦਾ ਇਛੁੱਕ ਉੱਦਮੀ ਉਦਯੋਗ ਵਿਭਾਗ ਨਾਲ ਰਾਬਤਾ ਕਰਨ, ਉਨ੍ਹਾਂ ਨੂੰ ਸਾਰੀਆਂ ਪ੍ਰਵਾਨਗੀਆਂ ਬਿਨ੍ਹਾਂ ਦੇਰੀ ਦਿੱਤੀਆਂ ਜਾਣਗੀਆਂ।