Close

District Tarn Taran has no patients with Covid-19 virus yet: Deputy Commissioner

Publish Date : 16/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 
ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਨਾਲ ਪੀੜ੍ਹਤ ਕੋਈ ਮਰੀਜ਼ ਨਹੀਂ- ਡਿਪਟੀ ਕਮਿਸ਼ਨਰ
ਅੱਜ ਤੱਕ ਭੇਜੇ 21 ਸੈਂਪਲਾਂ ਵਿੱਚੋਂ 20 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
ਤਰਨ ਤਾਰਨ, 15 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਨਾਲ ਪੀੜ੍ਹਤ ਕੋਈ ਮਰੀਜ਼ ਨਹੀਂ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ੱਕੀ ਮਰੀਜ਼ਾ ਦੇ 21 ਸੈਂਪਲ ਟੈਸਟ ਲਈ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਭੇਜੇ ਗਏ ਸਨ, ਜਿੰਨ੍ਹਾਂ ਵਿੱਚੋਂ 20 ਸੈਂਪਲ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਇੱਕ ਦੀ ਰਿਪੋਟਰ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ 10 ਹੋਰ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕਰਨ ਲਈ ਅੱਜ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਭੇਜੇ ਗਏ ਹਨ। 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਤੋਂ ਬਚਣ ਦਾ ਅਜੇ ਤੱਕ ਇੱਕੋ-ਇੱਕ ਤਰੀਕਾ ਸਮਾਜਿਕ ਦੂਰੀ ਹੈ। ਉਹਨਾਂ ਕਿਹਾ ਕਿ ਕਰਫ਼ਿਊ ਦੌਰਾਨ ਲੋਕ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਆਪਣੇ ਘਰਾਂ ਵਿੱਚ ਬਣੇ ਰਹਿਣ ਅਤੇ ਆਪਣੇ ਪਰਿਵਾਰ ਅਤੇ ਹੋਰ ਲੋਕਾਂ ਨੂੰ ਕਰੋਨਾ ਵਾਇਰਸ ਦੇ ਖਤਰੇ ਤੋਂ ਬਚਾਏ ਰੱਖਣ।
———-