Close

District Task Force meeting chaired by Deputy Commissioner under National Deworming Day Program

Publish Date : 24/08/2021

“ਨੈਸ਼ਨਲ ਡੀਵਾਰਮਿੰਗ ਡੇ” ਪੋ੍ਰਗਰਾਮ ਤਹਿਤ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਤਰਨ ਤਾਰਨ, 23 ਅਗਸਤ :
“ਪੇਟ ਦੇ ਕੀੜਿਆਂ ਤੋਂ ਮੁਕਤੀ-ਬੱਚਿਆਂ ਦੀ ਸ਼ਕਤੀ” ਇਸ ਥੀਮ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਏ ਗਏ, ਨੈਸ਼ਨਲ ਡੀਵਾਰਮਿੰਗ ਡੇ ਪੋ੍ਰਗਰਾਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆ ਦਾ ਰੂਪ ਲੈ ਸਕਦੇ ਹਨ।ਇਸ ਲਈ ਸਿਹਤ ਵਿਭਾਗ ਵੱਲੋਂ ਐਲਬੈਂਡਾਜ਼ੋਲ ਦੀ ਗੋਲੀ ਸਕੂਲੀ ਬੱਚਿਆ ਨੂੰ ਖੁਆਈ ਜਾਣੀ ਜ਼ਰੁਰੀ ਹੈ। ਉਨਾ ਨੇ ਕਿਹਾ ਕਿ ਸਾਨੂੰ ਖਾਣਾ ਖਾਣ ਤੋਂ ਪਹਿਲਾ ਤੇ ਪਾਖਾਨਾ ਜਾਣ ਤੋਂ ਬਾਅਦ ਹੱਥ ਧੋਣੇ ਬਹੁਤ ਜ਼ਰੁਰੀ ਹੈ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਲਗਭਗ 780 ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਵਿਚ ਲਗਭਗ 1,11,354 ਬੱਚੇ 366 ਪ੍ਰਾਈਵੇਟ ਸਕੂਲਾਂ ਵਿੱਚ ਲਗਭਗ 1,22,767 ਬੱਚੇ ਅਤੇ 1076 ਆਂਗਨਵਾੜੀ ਸੈਟਰਾਂ ਵਿੱਚ ਲੱਗਭੱਗ 53808 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ।
ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਜਿਹੜੇ ਬੱਚੇ 25 ਅਗਸਤ ਨੂੰ ਰਹਿ ਜਾਣਗੇ, ਉਨਾਂ ਨੂੰ 1 ਸਤੰਬਰ 2021 ਨੂੰ ਦਵਾਈ ਦੁਬਾਰਾ ਖੁਵਾਈ ਜਾਵੇਗੀ।ਇਸ ਮੌਕੇ ਨੈਸ਼ਨਲ ਡੀ ਵਾਰਮਿੰਗ ਡੇ ਸਬੰਧੀ ਬੈਨਰ ਵੀ ਰਿਲੀਜ਼ ਕੀਤਾ ਗਿਆ।