Close

Doordarshan’s program ‘New Steps’ will convey the message of change of government schools in Tarn Taran district

Publish Date : 17/05/2021
Edu

ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦੇਵੇਗਾ ਦੂਰਦਰਸ਼ਨ ਦਾ ਪ੍ਰੋਗਰਾਮ ` ਨਵੀਆਂ ਪੈੜਾਂ`
ਇਸ ਸ਼ਨੀਵਾਰ ਬਾਅਦ ਦੁਪਹਿਰ 3.30 ਤੋਂ 4 ਵਜੇ ਤੱਕ ਹੋਵੇਗਾ ਵਿਸ਼ੇਸ਼ ਪ੍ਰਸਾਰਣ
ਤਰਨਤਾਰਨ 14 ਮਈ :
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਹਨਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤੱਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰਾਂ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ `ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਹੋਏ ਢਾਂਚੇ ਦਾ ਸੁਨੇਹਾ ਦੇ ਰਹੇ ਹਨ ,ਉੱਥੇ ਹੀ ਵਿਭਾਗ ਦੀ ਮੀਡੀਆ ਟੀਮ ਵੱਲੋਂ ਸੋਸ਼ਲ ਅਤੇ ਪ੍ਰਿੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਸ਼੍ਰੀ ਰਾਜੇਸ਼ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਤਰਨਤਾਰਨ ਅਤੇ ਸ਼੍ਰੀ ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫ਼ਸਰ (ਸ) ਤਰਨਤਾਰਨ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੇ ਬਿਹਤਰੀਨ ਉਪਰਾਲੇ ਤਹਿਤ ਇਸ ਵਾਰ ਜ਼ਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਰਕਾਰੀ ਸਕੂਲਾਂ ਵਿੱਚ ਹੋਏ ਕ੍ਰਾਂਤੀਕਾਰੀ ਪਰਿਵਰਤਨ, ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦੇਣ ਲਈ 15 ਮਈ ਦਿਨ ਸ਼ਨੀਵਾਰ ਬਾਅਦ ਦੁਪਹਿਰ 3.30 ਤੋਂ 4 ਵਜੇ ਤੱਕ ਦੂਰਦਰਸ਼ਨ ਦੇ ਖੇਤਰੀ ਚੈਨਲ ਡੀਡੀ ਪੰਜਾਬੀ ਤੇ ਪ੍ਰਸਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਪ੍ਰੋਗਰਾਮ `ਨਵੀਆਂ ਪੈੜਾਂ` ਰਾਹੀਂ ਜਿਲ੍ਹਾ ਤਰਨਤਾਰਨ ਦੇ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਉਪਲਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ,ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਸ਼੍ਰੀ ਪਰਮਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਅਤੇ ਸ਼੍ਰੀ ਗੁਰਬਚਨ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਦੱਸਿਆ ਕਿ ਸਮਾਰਟ ਸਕੂਲ ਮੁਹਿੰਮ ਅਧੀਨ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਆਕਰਸ਼ਕ ਗੇਟਾਂ ਅਤੇ ਚਾਰਦੀਵਾਰੀਆਂ ਨਾਲ ਦਿੱਖ ਸੰਵਾਰਨ ਦੇ ਨਾਲ ਨਾਲ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ,ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ।ਵਿਦਿਆਰਥੀਆਂ ਲਈ ਰਸਮੀ ਸਿੱਖਿਆ ਦੇ ਨਾਲ ਨਾਲ ਕਿੱਤਾਮੁਖੀ ਸਿੱਖਿਆ ਉਪਲਬਧ ਕਰਵਾਈ ਜਾ ਰਹੀ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਸੈਂਕੜੇ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬ ਹੋ ਰਹੇ ਹਨ।ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਡਿਊਟੀ ਸੰਭਾਲਣ ਲਈ ਭੇਜਣ ਤੋਂ ਪਹਿਲਾਂ ਪ੍ਰਵੇਸ਼ ਸਿਖਲਾਈ ਜਰੀਏ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਵਿੱਦਿਅਕ ਅਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸ਼੍ਰੀ ਪ੍ਰੇਮ ਸਿੰਘ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਤਰਨਤਾਰਨ ਨੇ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਦੀ ਅਗਵਾਈ ਹੇਠ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਵਧੀਆ ਨੌਕਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੰਦਾ ਇਹ ਪ੍ਰੋਗਰਾਮ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਨੂੰ ਸੂਬੇ ਦੇ ਹਰ ਨਾਗਰਿਕ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਕੀਤਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।