Close

Dr. B. R. Ambedkar Post Matric Scholarship Portal Will Be Open Until January 4, 2021 – Deputy Commissioner

Publish Date : 21/12/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਾ. ਬੀ. ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸਿ਼ਪ ਪੋਰਟਲ 4 ਜਨਵਰੀ, 2021 ਤੱਕ ਖੁੱਲ੍ਹਾ ਰਹੇਗਾ-ਡਿਪਟੀ ਕਮਿਸ਼ਨਰ
ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਅਪਲਾਈ ਕਰਵਾਉਣ ਦੀ ਵਿੱਦਿਅਕ ਸੰਸਥਾਵਾਂ ਨੂੰ ਕੀਤੀ ਅਪੀਲ 
ਤਰਨ ਤਾਰਨ, 21 ਦਸੰਬਰ :
ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਤਰਨਤਾਰਨ ਦੇ ਦਫਤਰ ਵਿੱਚ ਚੱਲ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੰਦਿਆ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸਾਲ 2019 ਦੌਰਾਨ ਨਵੰਬਰ, 2019 ਤੱਕ 3367 ਯੋਗ ਲਾਭਪਾਤਰੀਆਂ ਨੂੰ 07 ਕੋਰੜ 07 ਲੱਖ 07 ਹਜ਼ਾਰ ਰੁਪਏ ਦੀ ਰਾਸ਼ੀ ਆੱਨਲਾਈਨ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ । 
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਦਸੰਬਰ, 2019 ਤੋਂ ਨਵੰਬਰ, 2020 ਤੱਕ ਕੁੱਲ 3505 ਯੋਗ ਲਾਭਪਾਤਰੀਆਂ ਦੀ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ, ਮੋਹਾਲੀ ਨੂੰੰ ਅਦਾਇਗੀ ਹਿੱਤ ਸਿਫਾਰਸ਼ ਕੀਤੀ ਜਾ ਚੁੱਕੀ ਹੈ। 
ਇਸ ਦੇ ਨਾਲ ਹੀ ਉਹਨਾਂ ਨੇ ਡਾ. ਬੀ. ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸਿ਼ਪ ਪੋਰਟਲ ਪੰਜਾਬ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੋਰਟਲ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਮਿਤੀ 26 ਨਵੰਬਰ, 2020 ਤੋਂ 4 ਜਨਵਰੀ 2021 ਤੱਕ ਅਪਲਾਈ ਕਰਨ ਲਈ ਖੱੁਲ੍ਹਿਆ ਹੈ। ਉਹਨਾਂ ਵਿੱਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਨੂੰ ਡਾ. ਬੀ. ਆਰ. ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸਿ਼ਪ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਅਪਲਾਈ ਕਰਵਾਉ