Close

Dr. Jaswinder Singh takes over as Chief Agriculture Officer, Tarn Taran

Publish Date : 24/04/2025

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ

ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

ਤਰਨ ਤਾਰਨ, 22 ਅਪ੍ਰੈਲ

 ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਦੇ ਛੁੱਟੀ ਤੇ ਚਲਦਿਆਂ ਅੱਜ ਜ਼ਿਲਾ ਸਿਖਲਾਈ ਅਫਸਰ ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਦਾ ਵਾਧੂ ਚਾਰਜ ਸੰਭਾਲਿਆ।  ਉਹਨਾਂ ਦੇ ਚਾਰਜ਼ ਸੰਭਾਲਣ ਮੌਕੇ ਸਮੂਹ ਖੇਤੀਬਾੜੀ ਅਫਸਰ ਅਤੇ ਸਮੂਹ ਸਟਾਫ ਦਫਤਰ ਸਦਰ ਮੁਕਾਮ ਨੇ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ।

ਇਸ ਮੌਕੇ ਡਾ.ਜਸਵਿੰਦਰ ਸਿੰਘ ਦੇ ਨਾਲ ਆਏ ਪਤਵੰਤੇ ਸੱਜਣ ਵੀ ਹਾਜ਼ਰ ਸਨ। ਖੇਤੀਬਾੜੀ ਵਿਭਾਗ ਵਿੱਚ ਡਾ. ਜਸਵਿੰਦਰ ਸਿੰਘ ਨੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਆਪਣੀ ਨੌਕਰੀ ਦੀ ਸ਼ੁਰੂਆਤ ਕਰਦਿਆਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੰਦਿਆਂ ਕਿਸਾਨੀ ਦੀ ਸੇਵਾ ਕੀਤੀ ਅਤੇ ਫੀਲਡ ਪੱਧਰ ਤੇ ਹਮੇਸ਼ਾਂ ਕਿਸਾਨਾਂ ਨਾਲ ਜੁੜੇ ਰਹੇ। ਇਹਨਾਂ ਦੀਆਂ ਤਨਦੇਹੀ ਨਾਲ ਦਿੱਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਹਨਾਂ ਨੂੰ ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ।

ਇਸ ਮੌਕੇ ਉਹਨਾਂ ਹਾਜ਼ਰ ਸਟਾਫ ਨੂੰ ਸੰਬੋਧਨ ਕਰਦੇ ਹੋਏ ਦਿਸ਼ਾ-ਨਿਰਦੇਸ਼ ਦਿੱਤੇ ਕਿ ਸਮੂਹ ਸਟਾਫ ਵਲੋਂ ਪੂਰਨ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਕਿਸਾਨੀ ਹਿੱਤਾਂ ਵਿੱਚ ਦਿੱਤੀਆਂ ਜਾਣ ਅਤੇ ਪੰਜਾਬ ਅਤੇ ਕੇਂਦਰੀ ਪ੍ਰਯੋਜਿਤ ਸਕੀਮਾਂ ਤੇ ਪੂਰਨ ਲਾਭ ਕਿਸਾਨਾਂ ਨੂੰ ਦਿੱਤੇ ਜਾਣ ਅਤੇ ਕਿਸੇ ਕਿਸਮ ਦੇ ਕੰਮ ਦੀ ਪੈਂਡੇਨਸੀ ਨਾ ਰੱਖੀ ਜਾਵੇ ਅਤੇ ਹਮੇਸ਼ਾਂ ਕਿਸਾਨਾਂ ਨਾਲ ਫੀਲਡ ਪੱਧਰ ਤੇ ਜੁੜ ਕੇ ਕਿਸਾਨਾਂ ਦੀ ਸੇਵਾ ਕੀਤੀ ਜਾਵੇ ।