Close

Dr. Kashmir Singh Sohal inaugurated the Pulse Polio Campaign by giving anti-polio drops to a small child at the Civil Hospital.

Publish Date : 12/12/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਿਵਲ ਹਸਪਤਾਲ ਵਿਖੇ ਛੋਟੇ ਬੱਚੇ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤਾ ਗਿਆ ਪੱਲਸ ਪੋਲੀਓ ਮੁਹਿੰਮ ਦਾ ਉਦਘਾਟਨ
ਜਿਲੇ੍ਹ ਭਰ ਦੇ 2,33,760 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 1,44,515 ਬੱਚਿਆ ਨੂੰ ਪਿਲਾਈਆ ਜਾਣਗੀਆ ਪੋਲੀੳ ਰੋਧਕ ਬੂੰਦਾਂ
ਤਰਨ ਤਾਰਨ, 10 ਦਸੰਬਰ :
ਜ਼ਿਲ੍ਹੇ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ 10, 11 ਅਤੇ 12 ਦਸੰਬਰ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਲਈ ਸ਼ੁਰੂ ਕੀਤੀ ਗਈ ਪੱਲਸ ਪੋਲੀਓ ਮੁਹਿੰਮ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਇੱਕ ਛੋਟੇ ਬੱਚੇ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤਾ ਗਿਆ।
ਇਸ ਮੌਕੇ ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਮਿਤੀ 10, 11,ਅਤੇ 12 ਦਸੰਬਰ ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦਾ ਸਾਨੂੰ ਸਾਰਿਆ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਆਪਣੇ ਸਾਰੇ 05 ਸਾਲਾਂ ਤੱਕ ਦੇ ਬੱਚਿਆਂ ਨੂੰ ਜੀਵਨ ਰੂਪੀ ਪੋਲੀਓ ਬੂੰਦਾਂ ਜਰੂਰ ਪਿਲਾਉਣੀਆਂ ਚਾਹੀਦੀਆ ਹਨ।
ਉਹਨਾਂ ਕਿਹਾ ਕਿ ਬੇਸ਼ੱਕ ਭਾਰਤ ਪੋਲਿੳ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਇਕੱਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।
ਇਸ ਮੌਕੇ ਤੇ ਕਾਰਜਕਾਰੀ ਸਿਵਲ ਸਰਜਨ-ਕਮ-ਜ਼ਿਲਾ੍ਹ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਇਹ ਰਾਊਂਡ ਜੋ ਕਿ ਮਿਤੀ 10, 11 ਅਤੇ 12 ਦਿਸੰਬਰ 2023 ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਜਿਲੇ੍ਹ ਭਰ ਦੇ 2,33,760 ਘਰਾਂ ਵਿੱਚ ਰਹਿੰਦੇ 0 ਤੋਂ 5 ਸਾਲ ਦੇ 1,44,515 ਬੱਚਿਆ ਨੂੰ 1213 ਟੀਮਾਂ ਵਲੋ ਪੋਲੀੳ ਰੋਧਕ ਬੂੰਦਾਂ ਪਿਲਾਈਆ ਜਾਣਗੀਆ ਅਤੇ 116 ਸੁਪਰਵਾਈਜ਼ਰਾਂ ਵੱਲੋ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਮੌਕੇੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਆਸ਼ੀਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ, ਜਿਲਾ੍ਹ ਐਪੀਡਿਮੋਲੋਜਿਸਟ ਡਾ. ਸਿਮਰਨ ਕੌਰ, ਜਿਲਾ੍ਹ ਐਮ. ਈ. ਆਈ. ਓ. ਅਮਰਦੀਪ ਸਿੰਘ, ਸਮੂਹ ਮੈਡੀਕਲ ਅਫਸਰ ਅਤੇ ਸਟਾਫ਼ ਹਾਜ਼ਰ ਸਨ।