Dr. Tejbir Singh Bhangu takes over as Chief Agriculture Officer

ਡਾ. ਤੇਜਬੀਰ ਸਿੰਘ ਭੰਗੂ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਤਰਨ ਤਾਰਨ, 18 ਸਤੰਬਰ
ਡਾ. ਤੇਜਬੀਰ ਸਿੰਘ ਭੰਗੂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨੀ ਦੇ ਕੰਮ ਨੂੰ ਵੱਧ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਫੀਲਡ ਵਿੱਚ ਜਾ ਕੇ ਕਿਸਾਨ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ‘ਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖੇਤੀ ਇਨਪੁਟਸ ਜਿਵੇਂ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਨਾਲ ਸਬੰਧਤ ਕਿਸੇ ਵੀ ਸਮੱਸਿਆ ਸਬੰਧੀ ਉਹ ਦਫ਼ਤਰੀ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਮੌਕੇ ਸੇਵਾ ਮੁਕਤ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਲਜੀਤ ਸਿੰਘ, ਸੇਵਾ ਮੁਕਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ.ਹਰਪਾਲ ਸਿੰਘ ਪੰਨੂ , ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਕੰਵਲਪੀ੍ਤ ਸਿੰਘ, ਪ੍ਧਾਨ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਡਾ. ਸ਼ਹਿਬਾਜ ਸਿੰਘ ਚੀਮਾ, ਸੇਵਾ ਮੁਕਤ ਖੇਤੀਬਾੜੀ ਅਫ਼ਸਰ ਪਿ੍ਤਪਾਲ ਸਿੰਘ ਅਤੇ ਸਮੂਹ ਬਲਾਕ ਖੇਤੀਬਾੜੀ ਅਫਸਰ ਤਰਨ ਤਾਰਨ ਆਦਿ ਮੌਜੂਦ ਸਨ।