Close

Drone will be put in place to curb curfew violations and maintain law and order in tarn taran district

Publish Date : 07/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਤੇ ਲਾਅ ਐਂਡ ਆਰਡਰ ਦੀ ਬਹਾਲੀ ਨੂੰ ਕਾਇਮ ਰੱਖਣ ਲਈ ਡਰੋਨ ਰਾਹੀਂ ਰੱਖੀ ਜਾਵੇਗੀ ਨਜ਼ਰ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰਫ਼ਿਊ ਦੌਰਾਨ ਡਰੋਨ ਰਾਹੀਂ ਨਜ਼ਰ ਰੱਖਣ ਦੀ ਆਗਿਆ
ਤਰਨ ਤਾਰਨ, 7 ਅਪ੍ਰੈਲ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ (ਨੋਵੇਲ ਕਰੋਨਾ ਵਾਇਰਸ) ਦੀ ਰੋਕਥਾਮ ਲਈ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਇਸ ਨੂੰ ਨੋਟੀਫਾਇਡ ਡਿਜ਼ਾਰਸਟਰ ਅਤੇ ਆਪਾਤਕਾਲੀਨ ਸਥਿਤੀ ਘੋਸ਼ਿਤ ਕੀਤਾ ਜਾ ਚੁੱਕਾ ਹੈ, ਜਿਸ ਕਰਕੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਵਾਸਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਕਰਫ਼ਿਊ ਲਗਾਇਆ ਗਿਆ ਹੈ।
ਇਸ ਸਬੰਧ ਵਿੱਚ ਸੀਨਅਰ ਕਪਤਾਨ ਪੁਲਿਸ, ਤਰਨ ਤਾਰਨ ਦੇ ਦਫ਼ਤਰ ਵੱਲੋਂ ਇੱਕ ਪੱਤਰ ਰਾਹੀਂ ਕਰਫ਼ਿਊ ਦੌਰਾਨ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਲਾਅ ਐਂਡ ਆਰਡਰ ਦੀ ਬਹਾਲੀ ਕਾਇਮ ਰੱਖਣ ਲਈ ਡਰੋਨ ਉਡਾਉਣ ਵਾਸਤੇ ਮਨਜ਼ੂਰੀ ਦੀ ਮੰਗ ਕੀਤੀ ਗਈ ਹੈ।
ਉਪਰੋਕਤ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਕਰਫ਼ਿਊ ਦੌਰਾਨ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਰੋਕਣ ਅਤੇ ਲਾਅ ਐਂਡ ਆਰਡਰ ਦੀ ਬਹਾਲੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਰਫ਼ਿਊ ਦੌਰਾਨ ਡਰੋਨ ਰਾਹੀਂ ਨਜ਼ਰ ਰੱਖਣ ਦੀ ਆਗਿਆ ਦਿੱਤੀ ਗਈ ਹੈ।
ਇਸ ਹੁਕਮ ਨੂੰ ਸੀਨਅਰ ਕਪਤਾਨ ਪੁਲਿਸ, ਤਰਨ ਤਾਰਨ ਅਤੇ ਸਮੂਹ ਉੱਪ ਮੰਡਲ ਮੈਜਿਸਟਰੇਟ ਜ਼ਿਲ੍ਹਾ ਤਰਨ ਤਾਰਨ ਵਿੱਚ ਲਾਗੂ ਕਰਨਾ ਯਕੀਨੀ ਬਣਾਉਣਗੇ।
————-