Close

Due to Covid-19 Deputy Commissioner meets with representatives of the Sheller Owners Association for smooth procurement of wheat

Publish Date : 13/04/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਡਿਪਟੀ 
ਕਮਿਸ਼ਨਰ ਵੱਲੋਂ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ
ਤਰਨ ਤਾਰਨ, 13 ਅਪ੍ਰੈਲ :
ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਲ਼ੜੀ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਖੁਰਾਕ ਦੇ ਸਪਲਾਈ ਕੰਟਰੋਲ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਤੇ ਸੁਚਾਰੀ ਖਰੀਦ ਲਈ ਲਗਾਤਾਰ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ੍ਹ ਪਾਲਣਾ  ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਹੁਕਮ ਜਾਰੀ ਕੀਤੇ ਗਏ ਹਨ।
ਮੀਟਿੰਡ ਦੌਰਾਨ ਉਹਨਾਂ ਸ਼ੈੱਲਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਸ਼ੈਲਰਾਂ ਨੂੰ ਸੈਨੇਟਾਈਜ਼ ਕਰਨਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਸ਼ੈੱਲਰ ਮਾਲਕਾਂ ਆਪਣੇ ਵਰਕਰਾਂ ਅਤੇ ਕਾਮਿਆਂ ਦਾ ਖਾਸ ਧਿਆਨ ਰੱਖਣ। ਉਹਨਾਂ ਲਈ ਪੀਣ ਵਾਲੇ ਸਾਫ਼ ਪਾਣੀ ਅਤੇ ਹੱਥ ਧੋਣ ਲਈ ਸਾਬਣ ਤੇ ਸੈਨੇਟਾਈਜ਼ਰ ਆਦਿ ਦਾ ਲੋੜੀਂਦਾ ਪ੍ਰਬੰਧ ਕੀਤਾ ਜਾਵੇ। 
ਉਹਨਾਂ ਕਿਹਾ ਕਿ ਕੰਮ ਕਰਨ ਵੇਲੇ ਮਾਸਕ ਜ਼ਰੂਰ ਪਾਇਆ ਜਾਵੇ ਅਤੇ 2 ਮੀਟਰ ਦੀ ਜ਼ਰੂਰੀ ਸਮਾਜਿਕ ਦੂਰੀ ਨੂੰ ਬਣਾ ਕੇ ਰੱਖਿਆ ਜਾਵੇ।ਜੇਕਰ ਕਿਸੇ ਕਾਮੇ ਜਾਂ ਵਰਕਰ ਨੂੰ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਦੀ ਸਮੱਸਿਆ ਹੋਵੇ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
—————