Due to curfew SDM Khadoor Sahib Distribute 1500 Ration Packets to the needy persons
Publish Date : 27/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਬ-ਡਵੀਜ਼ਨ ਖਡੂਰ ਸਾਹਿਬ ਦੇ 7000 ਲੋੜਵੰਦ ਲੋਕਾਂ ਨੂੰ ਰੋਜ਼ਾਨਾ ਉਹਨਾਂ ਦੇ ਘਰ-ਘਰ ਪਹੁੰਚਾਇਆ ਜਾ ਰਿਹਾ ਖਾਣਾ-ਐੱਸ. ਡੀ. ਐੱਮ.
ਲੋੜਵੰਦ ਲੋਕਾਂ ਨੂੰ ਮੁਫ਼ਤ ਵੰਡੇ ਗਏ ਰਾਸ਼ਨ ਦੇ 1500 ਪੈਕੇਟ
ਤਰਨ ਤਾਰਨ, 27 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੇ ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਖਡੂਰ ਸਾਹਿਬ ਵਿੱਚ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਵੱਲੋਂ ਲੋੜਵੰਦ ਲੋਕਾਂ ਨੂੰ ਖਾਣਾ, ਦੁੱਧ ਅਤੇ ਹੋਰ ਜ਼ਰੂਰੀ ਵਸਤਾਂ, ਰਾਸ਼ਨ ਤੇ ਦਵਾਈਆਂ ਆਦਿ ਘਰ-ਘਰ ਪਹੰਚਾਈਆ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਗੂਰੂਦੁਆਰਾ ਖਡੂਰ ਸਾਹਿਬ, ਗੂਰੂਦੁਆਰਾ ਗੋਇੰਦਵਾਲ ਸਾਹਿਬ ਅਤੇ ਗੂਰੂਦੁਆਰਾ ਡੇਹਰਾ ਸਾਹਿਬ ਦੇ ਸਹਿਯੋਗ ਨਾਲ ਰੋਜ਼ਾਨਾ ਸਬ-ਡਵੀਜ਼ਨ ਖਡੂਰ ਸਾਹਿਬ ਦੇ 7000 ਲੋੜਵੰਦ ਲੋਕਾਂ ਨੂੰ ਉਹਨਾਂ ਦੇ ਘਰ-ਘਰ ਖਾਣਾ ਪਹੁੰਚਾਇਆ ਜਾ ਰਿਹਾ ਹੈ।ਉਹਨਾਂ ਕਿਹਾ ਇਸ ਤੋਂ ਇਲਾਵਾ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦ ਲੋਕਾਂ ਨੂੰ ਦੁੱਧ, ਦਵਾਈਆਂ ਅਤੇ ਰਾਸ਼ਨ ਮੁਫ਼ਤ ਵੰਡਿਆਂ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਲੋੜਵੰਦ ਲੋਕਾਂ ਨੂੰ ਰਾਸ਼ਨ ਦੇ 1500 ਪੈਕੇਟ ਮੁਫ਼ਤ ਵੰਡੇ ਗਏ ਹਨ।ਉਹਨਾਂ ਕਿਹਾ ਕਿ ਅਸੀਂ ਐੱਸ. ਡੀ. ਐੱਮ. ਦਫ਼ਤਰ ਵਿੱਚ ਰਾਸ਼ਨ ਜਮ੍ਹਾਂ ਕਰ ਲੈਂਦੇ ਹਾਂ, ਜਦੋਂ ਵੀ ਕੋਈ ਕਾਲ ਆਉਂਦੀ ਹੈ ਤਾਂ ਸਾਡੀ ਟੀਮ ਵੱਲੋਂ ਤੁਰੰਤ ਉਸ ਘਰ ਵਿੱਚ ਖਾਣਾ ਪਹੁੰਚਾਇਆ ਜਾਂਦਾ ਹੈ।
—————