Close

Due to the efforts being made under Mission Fateh so far 173 patients have been corona free in the district.

Publish Date : 23/06/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਫਤਿਹ ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 173 ਮਰੀਜ਼ ਹੋਏ ਕੋਰੋਨਾ ਮੁਕਤ-ਡਿਪਟੀ ਕਮਿਸ਼ਨਰ
ਕੋਰੋਨਾ ਖ਼ਿਲਾਫ ਜੰਗ ਜਿੱਤਣ ਤੋਂ ਬਾਅਦ ਅੱਜ ਤਿੰਨ ਹੋਰ ਮਰੀਜ਼ਾ ਨੂੰ ਭੇਜਿਆ ਘਰ
ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਦੀਆਂ ਹਦਾਇਤਾਂ-ਸਿਵਲ ਸਰਜਨ
ਤਰਨ ਤਾਰਨ, 22 ਜੂਨ :
ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਅੱਜ ਤਿੰਨ ਹੋਰ ਮਰੀਜ਼ਾਂ ਨੂੰ ਕੋਰੋਨਾ ਮੁਕਤ ਹੋਣ ਤੇ ਘਰ ਭੇਜਿਆ ਗਿਆ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 173 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ ਅਤੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ।
ਉਨ੍ਹਾਂ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਦੇ ਸਿਰਫ 18 ਐਕਟਿਵ ਕੇਸ ਰਹਿ ਗਏ ਹਨ।ਜਿਨ੍ਹਾਂ ਵਿੱਚੋਂ 16 ਮਰੀਜ਼ਾ ਦਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੀਤਾ ਜਾ ਰਿਹਾ ਹੈ ਅਤੇ 2 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ ਕੋਵਿਡ-19 ਦੇ 7937 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 7405 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 195 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ, ਜਿੰਨਾ ਵਿਚੋਂ 173 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ 334 ਹੋਰ ਵਿਅਕਤੀਆਂ ਦੇ ਸੈਂਪਲ ਲੈ ਕੇ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਅੱਜ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਦੀਆਂ ਹਦਾਇਤਾਂ ਦਿੱਤੀਆ ਗਈਆ ਹਨ ਅਤੇ “ਕੋਵਾ” ਐਪ ਵੀ ਡਾਊਨਲੋਡ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜ਼ ਸਿਹਤ ਪੱਖੋਂ ਠੀਕ ਹਨ।
ਇਸ ਮੌਕੇ ‘ਤੇ ਤਿੰਨੋਂ ਕੋਰੋਨਾ ਮੁਕਤ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿੱਚ ਬਿਤਾਏ ਸਮੇਂ ਦੌਰਾਨ ਵਧੀਆ ਇਲਾਜ਼ ਤੇ ਦਿੱਤੀ ਸੁਵਿਧਾ ਲਈ ਪੰਜਾਬ ਸਰਕਾਰ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਐੱਸ. ਐੱਮ. ਓ. ਤਰਨ ਤਾਰਨ ਡਾ. ਇੰਦਰ ਮੋਹਨ ਗੁਪਤਾ ਨਰਸਿੰਗ ਸਿਸਟਰ ਕੁਲਵੰਤ ਕੌਰ ਅਤੇ ਹੋਰ ਸਟਾਫ਼ ਮੌਜੂਦ ਸੀ।
————–