Due to the efforts being made under Mission Fateh so far 180 patients have been corona free in the district.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਫਤਿਹ ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 180 ਮਰੀਜ਼ ਹੋਏ ਕੋਰੋਨਾ ਮੁਕਤ-ਸਿਵਲ ਸਰਜਨ
ਕੋਰੋਨਾ ਖ਼ਿਲਾਫ ਜੰਗ ਜਿੱਤਣ ਤੋਂ ਬਾਅਦ ਤਿੰਨ ਹੋਰ ਮਰੀਜ਼ਾ ਨੂੰ ਭੇਜਿਆ ਗਿਆ ਘਰ
ਤਰਨ ਤਾਰਨ, 29 ਜੂਨ :
ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਤਿੰਨ ਹੋਰ ਮਰੀਜ਼ਾਂ ਨੂੰ ਅੱਜ ਕੋਰੋਨਾ ਮੁਕਤ ਹੋਣ ‘ਤੇ ਘਰ ਭੇਜਿਆ ਗਿਆ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 180 ਮਰੀਜ਼ ਕੋਰੋਨਾ ਮੁਕਤ ਹੋ ਚੁੱਕੇ ਹਨ ਤੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿੱਚ ਕੋਵਿਡ-19 ਦੇ ਸਿਰਫ 11 ਐਕਟਿਵ ਕੇਸ ਰਹਿ ਗਏ ਹਨ। ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਹੋ ਰਿਹਾ ਹੈ ।ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਕੋਰੋਨਾ ਮੁਕਤ ਹੋਏ ਵਿਅਕਤੀਆਂ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਦੀ ਹਦਾਇਤਾਂ ਦਿੱਤੀਆ ਗਈਆ ਹਨ ਅਤੇ “ਕੋਵਾ” ਐਪ ਵੀ ਡਾਊਨਲੋਡ ਕਰਵਾਈ ਗਈ ਹੈ।ਉਹਨਾਂ ਕਿਹਾ ਕਿ ਇਕਾਂਤਵਾਸ ਦੀ ਉਲੰਘਣਾ ਕਰਨ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ‘ਤੇ ਤਿੰਨੋਂ ਕੋਰੋਨਾ ਮੁਕਤ ਵਿਅਕਤੀਆਂ ਨੇ ਆਈਸੋਲੇਸ਼ਨ ਵਾਰਡ ਵਿੱਚ ਬਿਤਾਏ ਸਮੇਂ ਦੌਰਾਨ ਵਧੀਆ ਇਲਾਜ ਤੇ ਦਿੱਤੀ ਸੁਵਿਧਾ ਲਈ ਪੰਜਾਬ ਸਰਕਾਰ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਡਾ. ਇੰਦਰ ਮੋਹਨ ਗੁਪਤਾ ਨਰਸਿੰਗ ਸਿਸਟਰ ਅਤੇ ਹੋਰ ਸਟਾਫ਼ ਮੌਜੂਦ ਸੀ ।
————