Close

Due to the enthusiasm of District Education Officer Tarn Taran, the admission campaign gained momentum

Publish Date : 12/04/2021
ELE
ਜ਼ਿਲਾ ਸਿੱਖਿਆ ਅਫਸਰ ਤਰਨਤਾਰਨ ਦੇ ਜੋਸ ਸਦਕਾ ਦਾਖਲਾ ਮੁਹਿੰਮ ਨੇ ਫੜੀ ਰਫਤਾਰ
ਡੀਈਓ ਸੁਸੀਲ ਕੁਮਾਰ ਤੁਲੀ ਅਤੇ ਡਿਪਟੀ ਡੀਈਓ ਪਰਮਜੀਤ ਸਿੰਘ ਘਰ ਘਰ ਜਾ ਕੇ ਮਾਪਿਆਂ ਨੂੰ ਕੀਤਾ ਪ੍ਰੇਰਿਤ
ਤਰਨਤਾਰਨ, 10 ਅਪ੍ਰੈਲ :
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਸਿੱਖਿਆ ਵਿਭਾਗ ਦੇ ਹਰ ਅਧਿਕਾਰੀ, ਸਕੂਲ ਮੁਖੀ ਅਤੇ ਅਧਿਆਪਕ ਵੱਲੋਂ ਦਾਖਲਾ ਮੁਹਿੰਮ “ਈਚ ਵੰਨ ਬਰਿੰਗ ਵੰਨ “ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾ ਰਿਹਾ ਹੈ, ਜਿਸ ਨਾਲ ਦਾਖਲਾ ਮੁਹਿੰਮ ਨੇ ਤੇਜੀ ਫੜ ਲਈ ਹੈ। ਇਸ ਮੁਹਿੰਮ ਨੂੰ ਹੋਰ ਅੱਗੇ ਲਿਜਾਣ ਲਈ ਜਲਿਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ੍ਰੀ ਸੁਸੀਲ ਕੁਮਾਰ ਤੁਲੀ ਅਤੇ ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਸ੍ਰੀ ਪਰਮਜੀਤ ਸਿੰਘ ਨੇ  ਬਲਾਕ ਮੱਲੀਆਂ ਦਾ ਵਿਸੇਸ ਦੌਰਾ ਕਰਦਿਆਂ ਖੁਦ ਫਲੈਕਸ ਫੜ ਕੇ ਘਰ ਘਰ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਏ ਕ੍ਰਾਂਤੀਕਾਰੀ ਪਰਿਵਰਤਨ ਤੋਂ ਜਾਣੂੰ ਕਰਵਾਇਆ ਅਤੇ ਨਵੇਂ ਦਾਖਲਿਆਂ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਉਹਨਾਂ ਵੱਲੋਂ ਪਿੰਡ ਮੱਲੀਆਂ ਵਿਖੇ ਦਾਖਲ  ਕਰਨ ਹਿੱਤ ਅਤੇ ਲੋਕਾਂ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਚਾਰ ਸਬੰਧੀ ਮੇਨ ਸੜਕ ਤੇ ਕੈਨੋਪੀ ਲਗਾ ਕੇ ਮੁਹਿੰਮ “ਈਚ ਵੰਨ ਬਰਿੰਗ ਵੰਨ“ ਲਈ ਪ੍ਰਚਾਰ ਕੀਤਾ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਜਲਿੇ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਵਰੇ ਦੌਰਾਨ ਵਿਦਿਆਰਥੀਆਂ ਦੇ ਦਾਖਲੇ ਸਬੰਧੀ 17% ਵਾਧਾ ਹੋਇਆ ਸੀ ਅਤੇ ਇਸ ਵਾਰ ਉਕਤ ਅੰਕੜੇ ਨੂੰ ਹੋਰ ਅੱਗੇ ਲਿਜਾਣ ਲਈ ਵਿਭਾਗ ਦਾ ਹਰ ਮੁਲਾਜਮ ਯਤਨਸੀਲ ਹੈ।
ਡੀਈਓ ਸ੍ਰੀ ਸੁਸੀਲ ਕੁਮਾਰ ਤੁਲੀ ਨੇ ਦੱਸਿਆ ਕਿ ਅਧਿਆਪਕਾਂ ਦੁਆਰਾ ਵਿਭਾਗ ਦੀਆਂ ਵੱਖ-ਵੱਖ ਪ੍ਰਾਪਤੀਆਂ ਜਿਵੇਂ ਸਮਾਰਟ ਸਕੂਲ,ਸਮਾਰਟ ਗਰਾਊਂਡ, ਸਮਾਰਟ ਯੂਨੀਫਾਰਮ, ਇੰਗਲਿਸ ਬੂਸਟਰ ਕਲੱਬ,ਐਲ ਕੇ ਜੀ ਤੋਂ ਪੰਜਵੀਂ ਤੱਕ ਬਿਲਕੁਲ ਮੁਫਤ ਮਿਆਰੀ ਸਿੱਖਿਆ ਲੋਕਾਂ ਤੱਕ ਪੈਮਫਲੈੱਟਸ ਰਾਹੀਂ ਪਹੁੰਚਾਈਆਂ ਜਾ ਰਹੀਆਂ ਹਨ।
ਸ੍ਰੀ ਸੁਸੀਲ ਕੁਮਾਰ ਤੁਲੀ ਨੇ ਦੱਸਿਆ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਮਾਪਿਆਂ ਅਤੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਵੱਲੋਂ ਅਤੇ ਡਿਪਟੀ ਡੀਈਓ ਸ੍ਰੀ ਪਰਮਜੀਤ ਸਿੰਘ ਵੱਲੋਂ ਖੁਦ ਪਿਛਲੇ ਦਿਨੀਂ ਸਰਹਾਲੀ ਵਿਖੇ ਦਾਖਲਾ ਮੁਹਿੰਮ ਸਬੰਧੀ ਪਿੰਡ ਦੇ ਗੁਰਦੁਆਰਾ ਸਾਹਿਬ ਪਹੁੰਚ ਕੇ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਨਾਲ ਜੁੜਨ ਸਬੰਧੀ ਬੇਨਤੀਆਂ ਕੀਤੀਆਂ ਹਨ ਅਤੇ ਉਹਨਾਂ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਨਾਲ ਆਮ ਲੋਕਾਂ ਜੋੜਨ ਲਈ ਵੱਧ ਤੋਂ ਵੱਧ ਪ੍ਰਚਾਰ ਅਤੇ ਅਨਾਊਂਸਮੈਂਟ ਕਰਵਾਉਣ।
ਡਿਪਟੀ ਡੀਈਓ ਐਲੀਮੈਂਟਰੀ ਤਰਨਤਾਰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਦੇ ਸਾਰੇ ਸਕੂਲਾਂ ਵਿੱਚ ਮਿਹਨਤ ਦਾਖਲਾ ਮੁਹਿੰਮ ਲਈ ਸਮਾਜ ਵਿੱਚ ਜਾਗਰੂਕਤਾ ਲਿਆਉਣ ਲਈ ਜਲਿੇ ਦੀਆਂ ਪ੍ਰਾਇਮਰੀ ਅਤੇ ਸੈਕੰਡਰੀ ਲੈਵਲ ਤੇ ਸਵੈ ਇੱਛਾ ਨਾਲ ਬਣੀਆਂ ਨੁੱਕੜ ਨਾਟਕ ਟੀਮਾਂ ਰਾਹੀਂ ਬਹੁਤ ਹੀ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਉਹਨਾਂ ਦੱਸਿਆ ਕਿ ਉਹ ਡੀਈਓ ਐਲੀਮੈਂਟਰੀ ਤਰਨਤਾਰਨ ਜੀ ਦੀ ਰਹਿਨੁਮਾਈ ਹੇਠ ਖੁਦ ਦਾਖਲਾ ਮੁਹਿੰਮ ਤਹਿਤ ਪਿੰਡਾਂ ਸਹਿਰਾਂ ਅਤੇ ਕਸਬਿਆਂ ਵਿੱਚ ਜਾ ਕੇ ਮੋਹਤਬਰ ਸਖਸੀਅਤਾਂ ਅਤੇ ਮਾਪਿਆਂ ਨਾਲ ਰਾਬਤਾ ਬਣਾ ਰਹੇ ਹਨ ਅਤੇ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਸਰਗਰਮੀਆਂ ਲੋਕਾਂ ਤੱਕ ਪਹੁੰਚਾ ਰਹੇ ਹਨ।
ਬੀਪੀਈਓ ਮੈਡਮ ਵੀਰਜੀਤ ਕੌਰ ਨੇ ਕਿਹਾ ਕਿ ਸਾਡਾ ਮਨੋਰਥ ਹਰ ਬੱਚੇ ਨੂੰ ਬਿਨਾਂ ਕਿਸੇ ਖਰਚੇ ਦੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਸਿੱਖਿਆ ਅਧਿਕਾਰੀ ਨੇ ਮਾਪਿਆਂ ਨੂੰ ਬੇਲੋੜੇ ਖਰਚੇ ਘਟਾਉਣ ਲਈ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਸਰਕਾਰੀ ਸਕੂਲਾਂ ਵਿੱਚ ਬੱਚੇ ਦੀ ਇੱਛਾ ਅਨੁਸਾਰ ਅੰਗਰੇਜੀ ਮਾਧਿਅਮ ਉਪਲਬਧ ਕਰਵਾਇਆ ਗਿਆ ਹੈ ਉੱਥੇ ਹੀ ਇੰਗਲਿਸ ਬੂਸਟਰ ਕਲੱਬਾਂ ਅਧੀਨ ਬੱਚਿਆਂ ਦੀ ਅੰਗਰੇਜੀ ਬੋਲਣ ਦੀ ਝਿਜਕ ਦੂਰ ਕਰਕੇ ਉਹਨਾਂ ਨੂੰ ਫਰਾਟੇਦਾਰ ਅੰਗਰੇਜੀ ਬੋਲਣ ਦੇ ਸਮਰੱਥ ਬਣਾਇਆ ਜਾ ਰਿਹਾ ਹੈ।ਡੀਈਓ ਸਾਹਿਬਾਨ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਘਰ ਬੈਠੇ ਸਿੱਖਿਆ ਮੁਹਿੰਮ ਹੇਠ ਸਿਲੇਬਸ ਨਾਲ ਸਬੰਧਤ ਆਨਲਾਈਨ ਸਲਾਈਡਾਂ ਰਾਹੀਂ ਕੰਮ ਭੇਜਿਆ ਜਾ ਰਿਹਾ ਹੈ ਅਤੇ ਆਪਣੇ ਬੱਚਿਆਂ ਦਾ ਦਾਖਲਾ ਕਰਵਾਉਣ ਲਈ ਮਾਪੇ ਵੱਡੇ ਪੱਧਰ ਤੇ ਸਰਕਾਰੀ ਸਕੂਲਾਂ ਤੱਕ ਪਹੁੰਚ ਕਰ ਰਹੇ ਹਨ।
ਜ਼ਿਲਾ ਮੀਡੀਆ ਕੋਆਰਡੀਨੇਟਰ ਤਰਨਤਾਰਨ ਪ੍ਰੇਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਪੂਰੇ ਜੋਸ ਅਤੇ ਵਿਸਵਾਸ ਨਾਲ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕ ਸਕੂਲ ਸਮੇਂ ਦੇ ਨਾਲ ਨਾਲ ਸਵੇਰੇ ਅਤੇ ਸਾਮ ਦੇ ਸਮੇਂ ਵੀ ਘਰਾਂ ਵਿੱਚ ਜਾ ਕੇ ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਪ੍ਰੇਰਿਤ ਕਰਦੇ ਵੇਖੇ ਜਾ ਰਹੇ ਹਨ। ਤਕਰੀਬਨ ਸਾਰੇ ਹੀ ਸਕੂਲਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਸਾਉਂਦੇ ਫਲੈਕਸ ਹੋਰਡਿੰਗਜ ਤਿਆਰ ਕਰਵਾਏ ਜਾ ਰਹੇ ਹਨ। ਅਧਿਆਪਕ ਖੁਦ ਇਹ ਫਲੈਕਸ ਜਨਤਕ ਥਾਵਾਂ ਤੇ ਲਾਉਣ ਵਿੱਚ ਮਸਰੂਫ ਨਜਰ ਆ ਰਹੇ ਹਨ।
ਇਸ ਸਮੇਂ ਸੀਐਚਟੀ ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਸ੍ਰੀ ਸੁਰਿੰਦਰਪਾਲ ਸਿੰਘ, ਅਧਿਆਪਕ ਰਾਜਨ ਨੋਨੇ, ਦਵਿੰਦਰ ਸਿੰਘ ਕੱਦਗਿੱਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੱਲੀਆਂ ਦਾ ਸਮੂਹ ਸਟਾਫ ਹਾਜਰ ਸਨ।