Close

During placement camp 49 eligible candidates selected by company

Publish Date : 21/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਲੇਸਮੈਂਟ ਕੈਂਪ ਦੌਰਾਨ 49 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਕੀਤੀ ਗਈ ਚੋਣ
ਤਰਨ ਤਾਰਨ, 21 ਅਕਤੂਬਰ :
ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਸਬੰਧੀ  ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਗਿਆ। 
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੰਜੀਵ ਕੁਮਾਰ, ਜਿਲ੍ਹਾ ਰੋਜਗਾਰ ਅਫਸਰ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਛੀਨਾ ਲਾਈਫ ਕੇਅਰ ਕਾਰਪੋਰੇਸ਼ਨ ਵਲੋਂ ਭਾਗ ਲਿਆ ਗਿਆ। ਪਲੇਸਮੈਂਟ ਕੈਂਪ ਵਿੱਚ 73 ਉਮੀਦਵਾਰਾਂ ਵਲੋਂ ਭਾਗ ਲਿਆ ਗਿਆ ਅਤੇ 49 ਯੋਗ ਉਮੀਦਵਾਰਾਂ ਦੀ ਕੰਪਨੀ ਵਲੋਂ ਚੋਣ ਕੀਤੀ ਗਈ। ਅਧਿਕਾਰੀ ਵਲੋਂ ਦੱਸਿਆ ਗਿਆ ਕਿ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਸਹਾਇਤਾ ਲਈ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 
ਉਨ੍ਹਾਂ ਇਹ ਵੀ ਦੱਸਿਆ ਕਿ ਸਵੈ-ਰੋਜਗਾਰ ਦੇ ਚਾਹਵਾਨ ਬੇਰੋਜ਼ਗਾਰਾਂ ਲਈ ਦਸੰਬਰ ਮਹੀਨੇ ਦੌਰਾਨ ਲੋਨ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਚਾਹਵਾਨ ਉਮੀਦਵਾਰ ਬਿਊਰੋ ਵੱਲੋ ਤਿਆਰ ਕੀਤੇ ਲਿੰਕ https://forms.gle/4MLeGZYZrd3ddDmi9 ‘ਤੇ ਸਵੈ-ਰੋਜਗਾਰ ਲਈ ਅਪਲਾਈ ਕਰ ਸਕਦੇ ਹਨ ਜਾਂ ਬਿਊਰੋ ਦੇ ਹੈਲਪ ਲਾਈਨ ਨੰਬਰ 77173-97013 ‘ਤੇ  ਸੰਪਰਕ ਕੀਤਾ ਜਾ ਸਕਦਾ ਹੈ।  
—————-