Close

During the curfew, on farmers demand pesticides, fertilizers, seeds provided to their homes In-house supply will continue smoothly in the coming times

Publish Date : 26/03/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰਫ਼ਿਊ ਦੌਰਾਨ ਕਿਸਾਨਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਘਰ-ਘਰ ਜਾ ਕੇ ਮੁਹੱਈਆ ਕਰਵਾਏ ਗਏ ਕੀਟਨਾਸ਼ਕ ਦਵਾਈਆਂ, ਖਾਦਾਂ, ਬੀਜ 
ਆਉਣ ਵਾਲੇ ਸਮੇਂ ਦੌਰਾਨ ਵੀ ਖੇਤੀ ਇੰਨਪੁਟਸ ਦੀ ਨਿਰਵਿਘਨ ਜਾਰੀ ਰਹੇਗੀ ਘਰ-ਘਰ ਸਪਲਾਈ
ਤਰਨ ਤਾਰਨ, 26 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਸ਼੍ਰੀ ਕੁਲਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਖੇਤੀਬਾੜੀ ਇੰਨਪੁਟਸ ਜਿਵੇਂ ਕਿ ਕੀਟਨਾਸ਼ਕ ਦਵਾਈਆਂ, ਖਾਦਾਂ, ਬੀਜ ਆਦਿ ਘਰ-ਘਰ ਜਾ ਕੇ ਮੁਹੱਈਆ ਕਰਵਾਏ ਗਏ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਮੂਹ ਖੇਤੀਬਾੜੀ ਸਟਾਫ਼ ਜ਼ਿਲ੍ਹਾ ਤਰਨ ਤਾਰਨ ਵੱਲੋਂ ਆਪਣੇ-ਆਪਣੇ ਸਰਕਲ ਦੇ ਕਿਸਾਨਾਂ ਨਾਲ ਫ਼ੋਨ ਤੇ ਰਾਬਤਾ ਕਾਇਮ ਕਰਕੇ ਉਹਨਾਂ ਤੋਂ ਰੋਜ਼ਾਨਾ ਖੇਤੀਬਾੜੀ ਇੰਨਪੁਟਸ ਦੀ ਮੰਗ ਪ੍ਰਾਪਤ ਕੀਤੀ ਜਾਂਦੀ ਹੈ ਅਤੇ ਮੰਗ ਅਨੁਸਾਰ ਉਹਨਾਂ ਪਿੰਡਾਂ ਦੇ ਨੇੜਲੇ ਡੀਲਰਾਂ ਤੋਂ ਇੰਨਪੁਟਸ ਪੈਕ ਕਰਵਾ ਕੇ ਅਤੇ ਡੀਲਰਾਂ ਨੂੰ ਨਾਲ ਲਿਜਾ ਕੇ ਖੇਤੀ ਇੰਨਪੁਟਸ ਘਰ-ਘਰ ਮੁਹੱਈਆ ਕਰਵਾਈਆ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਇਹ ਵੀ ਨਿਸ਼ਚਿਤ ਕੀਤਾ ਜਾ ਰਿਹਾ ਹੈ ਕਿ ਸਾਰੇ ਡੀਲਰ ਖੇਤੀ ਇੰਨਪੁਟਸ ਵਾਜਿਬ ਰੇਟਾਂ ‘ਤੇ ਹੀ ਮੁਹੱਈਆ ਕਰਵਾਉਣਗੇ।ਆਉਣ ਵਾਲੇ ਸਮੇਂ ਦੌਰਾਨ ਵੀ ਖੇਤੀ ਇੰਨਪੁਟਸ ਦੀ ਘਰ-ਘਰ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਸਮੂਹ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕਿਸਾਨਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਰਫ਼ਿਊ ਦੌਰਾਨ ਸਰਕਾਰ ਨਾਲ ਸਹਿਯੋਗ ਕੀਤਾ ਜਾਵੇ ਅਤੇ ਕੋਈ ਵੀ ਇਕੱਠ ਨਾ ਕੀਤਾ ਜਾਵੇ ਅਤੇ ਖੇਤੀਬਾੜੀ ਨਾਲ ਸੰਬੰਧਿਤ ਕੋਈ ਵੀ ਮੁਸ਼ਕਿਲ ਆਉਣ ਤੇ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾਵੇ ।
———————